ਪੱਤਰ ਪ੍ਰੇਰਕ
ਅਮਲੋਹ, 3 ਸਤੰਬਰ
ਪੁਲੀਸ ਨੇ ਇਥੇ ਪਿੰਡ ਜਲਾਲਪੁਰ ਦੇ ਗੁਰਦੁਆਰੇ ਦੇ ਗ੍ਰੰਥੀ ਖਿਲਾਫ਼ ਆਪਣੀ ਹੀ ਨਾਬਾਲਗ ਲੜਕੀ ਨਾਲ ਕਥਿਤ ਅਸ਼ਲੀਲ ਹਰਕਤਾਂ ਕਰਨ ਬਦਲੇ ਕੇਸ ਦਰਜ ਕੀਤਾ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਮੈਂਬਰ ਜਗਜੀਤ ਸਿੰਘ, ਜਗਤਾਰ ਸਿੰਘ ਅਤੇ ਗੁਰਮੇਲ ਸਿੰਘ ਨੇ ਦੱਸਿਆ ਕਿ ਇਹ ਗ੍ਰੰਥੀ ਆਪਣੇ ਪਰਿਵਾਰ ਨਾਲ ਗੁਰਦੁਆਰੇ ’ਚ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਜਾਂਚ ਕਰਨ ਤੇ ਇਹ ਗੱਲ ਵੀ ਸਾਹਮਣੇ ਆਈ ਕਿ ਉਸ ਦੇ ਕਮਰੇ ਵਿਚੋਂ ਕਥਿਤ ਸ਼ਰਾਬ ਦੇ ਖਾਲੀ ਪਉੂਏ ਅਤੇ ਬੋਤਲ ਵੀ ਮਿਲੀ। ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਗ੍ਰੰਥੀ ਸਿੰਘ ਦੀ ਪਤਨੀ ਬਬੀਤਾ ਕੌਰ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।