ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ਮੁੱਖ ਮੰਤਰੀ ’ਤੇ ਗੈਰਕਾਨੂੰਨੀ ਧੰਦੇ ਚਲਾਉਣ ਦੀ ਖੁੱਲ੍ਹੀ ਛੋਟ ਦੇਣ ਦਾ ਦੋਸ਼ ਲਾਇਆ * ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਾਂਗਰਸੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦਾ ਐਲਾਨ * ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਸਗੋਂ ਸਰਕਾਰ ਦੀ ਨੀਅਤ ਖ਼ਰਾਬ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸੱਚਰ

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 13 ਅਗਸਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜਪੁਰਾ ਨੇੜਲੇ ਪਿੰਡ ਘੱਗਰ ਸਰਾਏ ’ਚ ਸ਼ਰਾਬ ਮਾਫ਼ੀਏ ਖਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਘਨੌਰ ਤੇ ਰਾਜਪੁਰਾ ਦੇ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਅਤੇ ਹਰਦਿਆਲ ਕੰਬੋਜ ਖਿਲਾਫ਼ ਸ਼ਰਾਬ ਅਤੇ ਰੇਤ ਮਾਫ਼ੀਆ ਚਲਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਨੂੰ ਅਜਿਹੇ ਧੰਦੇ ਚਲਾਉਣ ਦੀ ਪੂਰੀ ਖੁੱਲ੍ਹ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਕਾਂਗਰਸੀਆਂ ਵੱਲੋਂ ਗੈਰਕਾਨੂੰਨੀ ਧੰਦਿਆਂ ਜ਼ਰੀਏ ਬਣਾਈਆਂ ਜਾਇਦਾਦਾਂ ਦੀ ਰਿਕਵਰੀ ਕਰ ਕੇ ਇਹ ਰਾਸ਼ੀ ਸਬੰਧਤ ਹਲਕਿਆਂ ਦੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤੀ ਜਾਵੇਗੀ। ਧਰਨੇ ਨੂੰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐੱਨ.ਕੇ. ਸ਼ਰਮਾ ਸਮੇਤ ਹੋਰਾਂ ਨੇ ਵੀ ਸੰਬੋਧਨ ਕੀਤਾ। ਧਰਨੇ ’ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਮਹਿੰਦਰ ਕੁਮਾਰ ਪੱਪੂ ਵੀ ਹਾਜ਼ਰ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਕਿਹਾ ਕਿ ਹਲਕਾ ਘਨੌਰ ਵਿੱਚੋਂ ਫੜੀ ਗਈ ਨਕਲੀ ਸ਼ਰਾਬ ਦੀ ਫੈਕਟਰੀ ਅਤੇ ਗੈਰਕਾਨੁੂੰਨੀ ਮਾਈਨਿੰਗ ਨੂੰ ਸਿੱਧੇ ਰੂਪ ਵਿਚ ਵਿਧਾਇਕ ਜਲਾਲਪੁਰ ਦੀ ਸਰਪ੍ਰਸਤੀ ਹਾਸਲ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ਦਾ ਵਿਕਾਸ ਕਰਨ ਦੀ ਥਾਂ ’ਤੇ ਵਿਨਾਸ਼ ਹੀ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਸਗੋਂ ਕਾਂਗਰਸ ਦੀ ਨੀਅਤ ਖ਼ਰਾਬ ਹੈ।

ਕਾਂਗਰਸੀ ਆਗੂਆਂ ਨੇ ਸੁਖਬੀਰ ਦੇ ਕਾਫਲੇ ਨੂੰ ਕਾਲੀ ਝੰਡੀਆਂ ਦਿਖਾਈਆਂ

ਰਾਜਪੁਰਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਾਫਲਾ ਜਦੋਂ ਧਰਨੇ ਲਈ ਜਾ ਰਿਹਾ ਸੀ ਤਾਂ ਪਿੰਡ ਮਦਨਪੁਰ ਚਲਹੇੜੀ ਦੇ ਚੌਕ ਨੇੜੇ ਸੈਂਕੜੇ ਕਾਂਗਰਸ ਵਰਕਰਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਕਾਂਗਰਸ ਵਰਕਰਾਂ ਦੀ ਅਗਵਾਈ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਗਗਨਦੀਪ ਸਿੰਘ ਜੌਲੀ ਕਰ ਰਹੇ ਸਨ। ਜਲਾਲਪੁਰ ਨੇ ਅਕਾਲੀ ਦਲ ਵੱਲੋਂ ਸ਼ਰਾਬ ਅਤੇ ਰੇਤ ਮਾਫੀਆ ਨਾਲ ਰਲੇ ਹੋਣ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਰੇਲਵੇ ਲਾਈਨ, ਗੁਦਾਮਾਂ ਅਤੇ ਸੜਕਾਂ ਦੀ ਉਸਾਰੀ ਲਈ ਮਿੱਟੀ ਠੇਕੇਦਾਰ ਵੱਲੋਂ ਨਿਯਮਾਂ ਮੁਤਾਬਕ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈ ਕੇ ਜ਼ਮੀਨ ਮਾਲਕਾਂ ਪਾਸੋਂ ਖ਼ਰੀਦੀ ਜਾ ਰਹੀ ਹੈ।

ਪੁਰਾਤਨ ਸਰੂਪ ਲੱਭਣ ਲਈ ਸਰਕਾਰ ਨੂੰ 18 ਤੱਕ ਦਾ ਅਲਟੀਮੇਟਮ

ਪਟਿਆਲਾ (ਰਵੇਲ ਸਿੰਘ ਭਿੰਡਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੁੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਏ ਪੁਰਾਤਨ ਸਰੂਪ ਲੱਭਣ ਵਿਚ ਦੇਰੀ ਕੀਤੀ ਤਾਂ ਅਕਾਲੀ ਦਲ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਵੇਗਾ। ਇੱਥੇ ਪਾਰਟੀ ਦੀ ਸੀਨੀਅਰ ਆਗੂ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਅੱਧੀ ਤੋਂ ਵੱਧ ਕੈਬਨਿਟ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All