ਨਵਦੀਪ ਜਲਬੇੜਾ ਖ਼ਿਲਾਫ਼ ਕੇਸ ਦਰਜ
ਇੱਥੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਕਿਸਾਨ ਮੋਰਚੇ ਦੌਰਾਨ ਪੁਲੀਸ ਦੀਆਂ ਜਲ ਤੋਪਾਂ ਦੇ ਮੂੰਹ ਮੋੜਨ ਤੋਂ ਚਰਚਾ ਵਿੱਚ ਆਏ ਨਵਦੀਪ ਸਿੰਘ ਜਲਬੇੜਾ ਖ਼ਿਲਾਫ਼ ਸਮਾਜਿਕ ਨਫ਼ਰਤ ਫੈਲਾਉਣ ਅਤੇ ਇੱਕ ਵਰਗ ਦੀਆਂ ਭਾਵਨਾਵਾਂ ਨੂੰ...
Advertisement
ਇੱਥੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਕਿਸਾਨ ਮੋਰਚੇ ਦੌਰਾਨ ਪੁਲੀਸ ਦੀਆਂ ਜਲ ਤੋਪਾਂ ਦੇ ਮੂੰਹ ਮੋੜਨ ਤੋਂ ਚਰਚਾ ਵਿੱਚ ਆਏ ਨਵਦੀਪ ਸਿੰਘ ਜਲਬੇੜਾ ਖ਼ਿਲਾਫ਼ ਸਮਾਜਿਕ ਨਫ਼ਰਤ ਫੈਲਾਉਣ ਅਤੇ ਇੱਕ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਇੰਡਸਟ੍ਰੀਅਲ ਏਰੀਆ ਏ ਜਨਕਪੁਰੀ ਲੁਧਿਆਣਾ ਵਾਸੀ ਰਾਜੀਵ ਸ਼ਰਮਾ ਨੇ ਸ਼ਿਕਾਇਤ ਕੀਤੀ ਸੀ ਕਿ ਨਵਦੀਪ ਸਿੰਘ ਜਲਬੇੜਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਈ ਰੈਲੀ ਦੌਰਾਨ ਬ੍ਰਾਹਮਣ ਅਤੇ ਹਿੰਦੂ ਭਾਈਚਾਰੇ ਵਿਰੁੱਧ ਅਪਮਾਨਜਨਕ ਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰ ਕੇ ਬ੍ਰਾਹਮਣ ਅਤੇ ਹਿੰਦੂ ਭਾਈਚਾਰੇ ਦੀਆਂ ਸਮਾਜਿਕ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਥਾਣੇਦਾਰ ਸਤਨਾਮ ਸਿੰਘ ਨੇ ਕੇਸ ਦਰਜ ਦੀ ਪੁਸ਼ਟੀ ਕੀਤੀ ਹੈ।
Advertisement
Advertisement
