ਪਠਾਣਮਾਜਰਾ ’ਤੇ ਬਦਲਾਖੋਰੀ ਤਹਿਤ ਕੇਸ ਦਰਜ ਕੀਤਾ: ਬਾਜਵਾ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਦਰਜ ਕੀਤੇ ਕੇਸ ਨੂੰ ਬਦਲਾਖੋਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐੱਫ ਆਈ ਆਰ ਅਨੁਸਾਰ...
Advertisement
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਦਰਜ ਕੀਤੇ ਕੇਸ ਨੂੰ ਬਦਲਾਖੋਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐੱਫ ਆਈ ਆਰ ਅਨੁਸਾਰ ਇਹ ਕਥਿਤ ਅਪਰਾਧ 2014 ਤੋਂ ਜੂਨ 2024 ਤੱਕ ਦਾ ਹੈ। ਇਸ ਬਾਰੇ ਸ਼ਿਕਾਇਤਕਰਤਾ ਨੇ ਸਤੰਬਰ 2022 ਵਿੱਚ ਆਪਣੀ ਸ਼ਿਕਾਇਤ ਅਧਿਕਾਰੀਆਂ ਨੂੰ ਦਿੱਤੀ ਸੀ ਪਰ ਤਿੰਨ ਸਾਲਾਂ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਵਿਧਾਇਕ ਪਠਾਣਮਾਜਰਾ ਨੇ ਸੂਬਾ ਸਰਕਾਰ ਵਿਰੁੱਧ ਆਵਾਜ਼ ਚੁੱਕੀ ਤਾਂ ਸਰਕਾਰ ਨੇ ਉਸ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪਠਾਣਮਾਜਰਾ ਵਿਰੁੱਧ ਦਰਜ ਕੇਸ ਵਿੱਚ ਗੰਭੀਰ ਦੋਸ਼ ਲੱਗੇ ਹਨ ਪਰ ਸਰਕਾਰ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਬਜਾਇ ਇਨ੍ਹਾਂ ਨੂੰ ਵਿਧਾਇਕ ਨੂੰ ਚੁੱਪ ਕਰਾਉਣ ਲਈ ਵਰਤਦੀ ਰਹੀ। ਵਿਧਾਇਕ ਦੇ ਚੁੱਪ ਨਾ ਹੋਣ ’ਤੇ ਪੰਜਾਬ ਸਰਕਾਰ ਨੇ ਉਸ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
Advertisement
Advertisement