ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ’ਤੇ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਖ਼ਿਲਾਫ਼ ਕੇਸ ਦਰਜ : The Tribune India

ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ’ਤੇ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਖ਼ਿਲਾਫ਼ ਕੇਸ ਦਰਜ

ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ’ਤੇ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਖ਼ਿਲਾਫ਼ ਕੇਸ ਦਰਜ

ਕੁਲਵਿੰਦਰ ਸੰਧੂ

ਮੋਗਾ, 1 ਦਸੰਬਰ

ਇਸ ਜ਼ਿਲ੍ਹੇ ਦੇ ਬਾਘਾਪੁਰਾਣਾ ਥਾਣੇ ਵਿੱਚ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਵਿਰੁੱਧ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਕੁਲਜੀਤ ਦੇ ਪ੍ਰਮੋਟਰਾਂ ਨੇ ਬੁੱਧਵਾਰ ਨੂੰ ਯੂਟਿਊਬ 'ਤੇ 'ਮਹਾਕਾਲ' ਨਾਮ ਦਾ ਗੀਤ ਅੱਪਲੋਡ ਕੀਤਾ ਸੀ, ਜਿਸ ਦੇ ਬੋਲ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਦੇ ਹਨ। ਇਸ ਦੌਰਾਨ ਗੀਤ ਨੂੰ ਯੂਟਿਊਬ 'ਤੇ ਅੱਪਲੋਡ ਕਰਨ ਦੇ 19 ਘੰਟਿਆਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ। ਗਾਇਕ ਕੁਲਜੀਤ ਰਾਜੇਆਣਾ ਪੰਜਾਬ ਪੁਲੀਸ ਵਿੱਚ ਹੈੱਡ ਕਾਂਸਟੇਬਲ ਹੈ। ਗਾਇਕ ਨੇ ਦਾਅਵਾ ਕੀਤਾ ਕਿ ਉਸ ਦੇ ਪ੍ਰਮੋਟਰਾਂ ਨੂੰ ਮਨਾਹੀ ਦੇ ਹੁਕਮਾਂ ਬਾਰੇ ਪਤਾ ਨਹੀਂ ਸੀ ਅਤੇ ਹੁਣ ਉਨ੍ਹਾਂ ਨੇ ਯੂਟਿਊਬ ਤੋਂ ਗੀਤ ਨੂੰ ਹਟਾ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All