ਖੁਦਕੁਸ਼ੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ
ਗੋਇੰਦਵਾਲ ਸਾਹਿਬ ਦੇ ਇਕ ਵਾਸੀ ਨੇ ਬੀਤੇ ਕੱਲ੍ਹ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ। ਥਾਣਾ ਗੋਇੰਦਵਾਲ ਸਾਹਿਬ ਦੇ ਏਐੱਸਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੇ ਨਾਜਾਇਜ਼ ਹਥਿਆਰ ਨਾਲ...
Advertisement
ਗੋਇੰਦਵਾਲ ਸਾਹਿਬ ਦੇ ਇਕ ਵਾਸੀ ਨੇ ਬੀਤੇ ਕੱਲ੍ਹ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ।
ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ। ਥਾਣਾ ਗੋਇੰਦਵਾਲ ਸਾਹਿਬ ਦੇ ਏਐੱਸਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੇ ਨਾਜਾਇਜ਼ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਲਈ| ਜ਼ਖ਼ਮੀ ਹਾਲਤ ਵਿੱਚ ਉਸ ਨੂੰ ਪਰਿਵਾਰ ਵੱਲੋਂ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਗਿਆ।
Advertisement
ਇਲਾਜ ਦੌਰਾਨ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ| ਪੁਲੀਸ ਨੇ ਮੌਕੇ ਤੋਂ ਵਾਰਦਾਤ ਵਿੱਚ ਵਰਤਿਆ ਨਾਜਾਇਜ਼ ਹਥਿਆਰ ਅਤੇ ਦੋ ਰੌਂਦ ਵੀ ਬਰਾਮਦ ਕੀਤੇ ਹਨ| ਇਸ ਸਬੰਧੀ ਪੁਲੀਸ ਨੇ ਮ੍ਰਿਤਕ ਖ਼ਿਲਾਫ਼ ਹੀ ਅਸਲਾ ਐਕਟ ਦੀ ਧਾਰਾ 25, 54, 59 ਅਧੀਨ ਕੇਸ ਦਰਜ ਕੀਤਾ ਹੈ|
Advertisement