ਖ਼ੁਦਕੁਸ਼ੀ ਮਾਮਲੇ ’ਚ ਅਧਿਆਪਕਾ ਖ਼ਿਲਾਫ਼ ਕੇਸ ਦਰਜ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਦੀ 12ਵੀਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਵੱਲੋਂ ਸਕੂਲ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਅਧਿਆਪਕਾ ਤਰਨਜੋਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਖੁਸ਼ਪ੍ਰੀਤ ਦੀ ਮਾਸੀ ਨੇ ਦੱਸਿਆ ਕਿ ਅਧਿਆਪਕਾ...
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਦੀ 12ਵੀਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਵੱਲੋਂ ਸਕੂਲ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਅਧਿਆਪਕਾ ਤਰਨਜੋਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਖੁਸ਼ਪ੍ਰੀਤ ਦੀ ਮਾਸੀ ਨੇ ਦੱਸਿਆ ਕਿ ਅਧਿਆਪਕਾ ਨੇ ਖੁਦ ਆਪਣਾ ਪਰਸ ਖੁਸ਼ਪ੍ਰੀਤ ਨੂੰ ਫੜਾਇਆ ਸੀ। ਬਾਅਦ ਵਿੱਚ ਉਸ ਨੇ ਖੁਸ਼ਪ੍ਰੀਤ ’ਤੇ 2 ਰੁਪਏ ਅਤੇ ਫਿਰ 2000 ਰੁਪਏ ਚੋਰੀ ਕਰਨ ਦਾ ਝੂਠਾ ਦੋਸ਼ ਲਾ ਦਿੱਤਾ। ਅਧਿਆਪਕਾ ਵੱਲੋਂ ਚੋਰੀ ਮੰਨਣ ਲਈ ਖੁਸ਼ਪ੍ਰੀਤ ’ਤੇ ਦਬਾਅ ਪਾਇਆ ਜਾ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਡੀ ਐੱਸ ਪੀ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਖੁਸ਼ਪ੍ਰੀਤ ਦੇ ਪਿਤਾ ਜਰਨੈਲ ਸਿੰਘ ਦੇ ਬਿਆਨ ਅਤੇ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਥਾਣਾ ਮਕਸੂਦਾਂ ਵਿੱਚ ਤਰਨਜੋਤ ਕੌਰ ਖ਼ਿਲਾਫ਼ ਬੀ ਐੱਨ ਐੱਸ ਦੀ ਧਾਰਾ 108 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਬਿਆਨ ਵੀ ਦਰਜ ਕੀਤੇ ਹਨ।
Advertisement
Advertisement
×

