ਬਾਹਰਲੇ ਸੂਬਿਆਂ ’ਚੋਂ ਝੋਨਾ ਲਿਆਉਣ ਤਿੰਨ ਖ਼ਿਲਾਫ਼ ਕੇਸ ਦਰਜ
ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਸਸਤਾ ਝੋਨਾ ਲਿਆ ਕੇ ਸੂਬੇ ਦੀਆਂ ਮੰਡੀਆਂ ਵਿੱਚ ਮਹਿੰਗੇ ਭਾਅ ’ਤੇ ਵੇਚਣ ਵਾਲੇ ਵਪਾਰੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਮਾਰਕੀਟ ਕਮੇਟੀ ਅਧੀਨ ਪੈਂਦੇ ਪਿੰਡ ਜੰਡਾਂਵਾਲਾ ਖਰੀਦ ਕੇਂਦਰ...
Advertisement
ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਸਸਤਾ ਝੋਨਾ ਲਿਆ ਕੇ ਸੂਬੇ ਦੀਆਂ ਮੰਡੀਆਂ ਵਿੱਚ ਮਹਿੰਗੇ ਭਾਅ ’ਤੇ ਵੇਚਣ ਵਾਲੇ ਵਪਾਰੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਮਾਰਕੀਟ ਕਮੇਟੀ ਅਧੀਨ ਪੈਂਦੇ ਪਿੰਡ ਜੰਡਾਂਵਾਲਾ ਖਰੀਦ ਕੇਂਦਰ ’ਤੇ ਬਾਹਰੀ ਝੋਨੇ ਦੀ ਆਮਦ ਨੂੰ ਲੈ ਕੇ ਥਾਣਾ ਨੇਹੀਆਂ ਵਾਲਾ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਗੋਨਿਆਣਾ ਮਾਰਕੀਟ ਕਮੇਟੀ ਦੇ ਸਕੱਤਰ ਬਲਕਾਰ ਸਿੰਘ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਜੰਡਾਂਵਾਲਾ ਦਾ ਮਨਦੀਪ ਸਿੰਘ ਅਤੇ ਗੋਨਿਆਣਾ ਮੰਡੀ ਦੇ ਦੀਪਕ ਗੋਇਲ ਤੇ ਟੈਨਾ ਸ਼ਾਮਲ ਹਨ। ਮੁਲਜ਼ਮਾਂ ਕੋਲੋਂ ਰਾਜਸਥਾਨ ਤੋਂ ਲਿਆਂਦੇ ਪਰਮਲ ਝੋਨੇ ਦੇ ਕਰੀਬ 3000 ਗੱਟੇ ਫੜੇ ਗਏ ਸਨ।
Advertisement
Advertisement
×