DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Caso Operation: ਮੋਗਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਦੇ ਟਿਕਾਣਿਆਂ ਦੀ ਜਾਂਚ

ਸੌ ਤੋਂ ਵੱਧ ਅਧਿਕਾਰੀ ਅਤੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਛਾਪੇਮਾਰੀ

  • fb
  • twitter
  • whatsapp
  • whatsapp
featured-img featured-img
ਮੋਗਾ ਵਿਖੇ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਕਾਸੋ ਅਪਰੇਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ, ਫੋਟੋ: ਹਰਦੀਪ ਸਿੰਘ
Advertisement

ਜ਼ਿਲ੍ਹਾ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਬੀਤੇ ਦਿਨੀਂ ਕਾਸੋ (CASO) ਅਪਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ਨੂੰ ਨਿਸ਼ਾਨੇ ਉੱਤੇ ਲਿਆ। ਇਸ ਅਪਰੇਸ਼ਨ ਦੀ ਅਗਵਾਈ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਕੀਤੀ। ਇਸ ਅਪਰੇਸ਼ਨ ਵਿੱਚ ਸੌਂ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕੀਤੀ।

ਇਸ ਦੌਰਾਨ ਪੁਲੀਸ ਨੇ ਸ਼ੱਕੀ ਥਾਵਾਂ, ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਮੈਡੀਕਲ ਸਟੋਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲੀਸ ਵੱਲੋਂ ਇਸ ਮੌਕੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement

ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੰਜਾਮ ਤੱਕ ਲੈ ਕੇ ਜਾਣ ਲਈ ਪੁਲੀਸ ਫੋਰਸ ਪੂਰੀ ਤਰ੍ਹਾਂ ਅਟੱਲ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਦੇ ਗੈਰ-ਕਾਨੂੰਨੀ ਧੰਦੇ ਵਿੱਚ ਲੱਗੇ ਹੋਏ ਲੋਕਾਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ।

Advertisement

ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਇਰਦ-ਗਿਰਦ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਪੁਲੀਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ, ਤਾਂ ਜੋ ਇਸ ਕੋਹੜ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਗਤੀਵਿਧੀਆਂ ਸਮੇਤ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਤੇ ਬਰਕਰਾਰ ਰੱਖਣ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਪੁਲੀਸ, ਸਿਹਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਿਲ ਕੇ ਸਾਂਝੇ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਧੰਦੇ ਦੀ ਸੂਚਨਾ ਦੇਣ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਦੀ ਪਛਾਣ ਨੂੰ ਗੁਪਤ ਰੱਖਿਆ ਜਾਂਦਾ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਪੁਲੀਸ ਫੋਰਸ ਨੂੰ ਸਰਕਾਰ ਦੀ ਇਸ ਮੁਹਿੰਮ ਨੂੰ ਪੂਰੀ ਇਮਾਨਦਾਰੀ ਨਾਲ ਚਲਾਉਣ ਦੀ ਪ੍ਰੇਰਨਾ ਦਿੱਤੀ।

Advertisement
×