ਨਿੱਜੀ ਪੱਤਰ ਪੇ੍ਰਕ
ਖਮਾਣੋਂ, 14 ਸਤੰਬਰ
ਪੁਲੀਸ ਨੇ ਇੱਕ ਵਿਅਕਤੀ ਨੂੰ 39 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐੱਸਪੀ ਖਮਾਣੋਂ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਥਾਣਾ ਖਮਾਣੋਂ ਦੇ ਮੁਖੀ ਐੱਸਆਈ ਬਲਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਤੋਂ ਇਹ ਭੁੱਕੀ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਨਰਿੰਦਰ ਸਿੰਘ ਵਾਸੀ ਪਿੰਡ ਜਟਾਣਾ ਉੱਚਾ ਵਜੋਂ ਹੋਈ ਹੈ। ਕੇਸ ਦਰਜ ਕਰਨ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।