ਚੰਡੀਗੜ੍ਹ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਹੋਰ ਕੰਪਰੈੱਸਡ ਬਾਇਓਗੈਸ (ਸੀਬੀਜੀ) ਪਲਾਂਟ ਸਥਾਪਤ ਕੀਤਾ ਜਾਵੇਗਾ ਤਾਂ ਜੋ ਇਸ ਡੇਅਰੀ ਕੰਪਲੈਕਸ ਤੋਂ ਪੈਦਾ ਹੁੰਦੇ ਗੋਬਰ ਅਤੇ ਹੋਰ ਵੇਸਟ ਦਾ ਵਿਗਿਆਨਕ ਢੰਗ ਨਾਲ ਨਬਿੇੜਾ ਕਰ ਕੇ ਸਾਫ-ਸੁਥਰੀ ਊਰਜਾ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। -ਟਨਸ