ਰਣਜੀਤ ਸਿੰਘ ਮਾਮਲੇ ਦੀ ਸੀ ਬੀ ਆਈ ਜਾਂਚ ਹੋਵੇ: ਸਿਮਰਨਜੀਤ ਮਾਨ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਗੁਰਦਾਸਪੁਰ ਵਿੱਚ ਰਣਜੀਤ ਸਿੰਘ ਨਾਮ ਦੇ ਨੌਜਵਾਨ ਦੇ ਹੋਏ ਪੁਲੀਸ ਮੁਕਾਬਲੇ ’ਤੇ ਸਵਾਲ ਖੜ੍ਹੇ ਕਰਦਿਆਂ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ...
Advertisement
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਗੁਰਦਾਸਪੁਰ ਵਿੱਚ ਰਣਜੀਤ ਸਿੰਘ ਨਾਮ ਦੇ ਨੌਜਵਾਨ ਦੇ ਹੋਏ ਪੁਲੀਸ ਮੁਕਾਬਲੇ ’ਤੇ ਸਵਾਲ ਖੜ੍ਹੇ ਕਰਦਿਆਂ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਆਪਾ ਵਿਰੋਧੀ ਹਨ। ਇੱਕ ਪਾਸੇ ਕਿਹਾ ਜਾ ਰਿਹਾ ਹੈ ਕਿ ਪੁਲੀਸ ਮੁਲਾਜ਼ਮ ਆਪਸੀ ਲੜਾਈ ਵਿੱਚ ਮਰੇ, ਜਦਕਿ ਦੂਜੇ ਪਾਸੇ ਇਸ ਘਟਨਾ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐੱਸ ਆਈ ਨਾਲ ਜੋੜਿਆ ਜਾ ਰਿਹਾ ਹੈ। ਆਈ ਐੱਸ ਆਈ ਦੀ ਵਰਤੋਂ ਸਿੱਖਾਂ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਆਈ ਐੱਸ ਆਈ ਵਰਗੀ ਵੱਡੀ ਏਜੰਸੀ ਏ ਐੱਸ ਆਈ ਜਾਂ ਸਿਪਾਹੀ ਪੱਧਰ ਦੇ ਮੁਲਾਜ਼ਮਾਂ ਨੂੰ ਨਿਸ਼ਾਨਾ ਕਿਉਂ ਬਣਾਏਗੀ।
Advertisement
Advertisement
×

