DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਿੰਦਾ ਅਤੇ ਸੁੱਖਾ ਦੀ ਬਰਸੀ ਮਨਾਈ

ਜੂਨ 1984 ਸਾਕਾ ਨੀਲਾ ਤਾਰਾ ਅਪਰੇਸ਼ਨ ਵਿੱਚ ਸ਼ਮੂਲੀਅਤ ਕਾਰਨ ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਏ ਐੱਸ ਵੈਦਿਆ ਦਾ 1986 ਵਿੱਚ ਕਤਲ ਕਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

  • fb
  • twitter
  • whatsapp
  • whatsapp
Advertisement

ਜੂਨ 1984 ਸਾਕਾ ਨੀਲਾ ਤਾਰਾ ਅਪਰੇਸ਼ਨ ਵਿੱਚ ਸ਼ਮੂਲੀਅਤ ਕਾਰਨ ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਏ ਐੱਸ ਵੈਦਿਆ ਦਾ 1986 ਵਿੱਚ ਕਤਲ ਕਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦਰਬਾਰ ਸਾਹਿਬ ਸਮੂਹ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿੱਚ ਮਨਾਈ ਗਈ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਇਸ ਮੌਕੇ ਪਾਵਨ ਹੁਕਮਨਾਮਾ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ ਗਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਸੁਰਜੀਤ ਕੌਰ ਤੇ ਭਾਈ ਨਿਰਮਲ ਸਿੰਘ ਸਣੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦਿੱਤੇ ਗਏ।

Advertisement
Advertisement
×