DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਗਤ ਪੂਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਸ਼ੁਰੂ

ਮੁੱਖ ਦਫ਼ਤਰ ਸਥਿਤ ਗੁਰਦੁਆਰੇ ’ਚ ਸਹਿਜ ਪਾਠ ਆਰੰਭ; 5 ਨੂੰ ਸਮਾਗਮਾਂ ਦੀ ਹੋਵੇਗੀ ਸਮਾਪਤੀ

  • fb
  • twitter
  • whatsapp
  • whatsapp
Advertisement

ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਸਹਿਜ ਪਾਠ ਨਾਲ ਹੋਈ। ਇਸ ਮੌਕੇ ਪਾਠ ਦੀ ਆਰੰਭਤਾ ਤੋਂ ਪਹਿਲਾਂ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਨੇ ਕੀਰਤਨ ਕੀਤਾ। ਇਸ ਮਗਰੋਂ ਬਾਬਾ ਦੀਪ ਸਿੰਘ ਸ਼ਹੀਦ ਅਖੰਡ ਪਾਠ ਸੇਵਾ ਸੁਸਾਇਟੀ ਅਤੇ ਪਿੰਗਲਵਾੜਾ ਸੰਸਥਾ ਦੇ ਸਹਿਯੋਗ ਨਾਲ ਸਹਿਜ ਪਾਠ ਦੀ ਆਰੰਭਤਾ ਕੀਤੀ ਗਈ। ਪਿੰਗਲਵਾੜਾ ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਭਗਤ ਪੂਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਅੱਜ ਸਹਿਜ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ ਹਨ ਅਤੇ ਹੁਣ 3 ਅਗਸਤ ਨੂੰ ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਮੁੱਖ ਦਫਤਰ ਵਿੱਚ ਹੋੋਵੇਗਾ। 4 ਅਗਸਤ ਨੂੰ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿੱਚ ਖੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ 5 ਅਗਸਤ ਨੂੰ ਬਰਸੀ ਨੂੰ ਸਮਰਪਿਤ ਸਮਾਗਮਾਂ ਦੀ ਸਮਾਪਤੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਕੀਤੀ ਜਾਵੇਗੀ।

ਇਸ ਮੌਕੇ ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ, ਡਾ. ਨਿਰਮਲ ਸਿੰਘ, ਯੋਗੇਸ਼ ਸੂਰੀ, ਤਿਲਕ ਰਾਜ, ਹਰਪਾਲ ਸਿੰਘ, ਰਜਿੰਦਰ ਸਿੰਘ, ਗੁਰਨਾਇਬ ਸਿੰਘ, ਪ੍ਰਿੰਸੀਪਲ ਨਰੇਸ਼ ਕਾਲੀਆ, ਪ੍ਰਿੰਸੀਪਲ ਅਨੀਤਾ ਬੱਤਰਾ, ਪ੍ਰੋ. ਕੁਲਦੀਪ ਸਿੰਘ, ਡਾ. ਪ੍ਰਭਜੀਤ ਕੌਰ, ਸਕੂਲਾਂ ਦਾ ਸਟਾਫ ਅਤੇ ਵਿਦਿਆਰਥੀ, ਵੱਖ-ਵੱਖ ਹੋਸਟਲਾਂ ਅਤੇ ਵਾਰਡਾਂ ਦੇ ਇੰਚਾਰਜ ਹਾਜ਼ਰ ਸਨ।

Advertisement

Advertisement
Advertisement
×