DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Census Duty: ਜਨਗਣਨਾ ਦੀ ਡਿਊਟੀ ਨਿਭਾ ਰਹੀ ਮਹਿਲਾ ਅਧਿਆਪਕਾ ਨਾਲ ਦੁਰਵਿਹਾਰ

ਡੀਟੀਐੱਫ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਫੋਟੋ ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਜਥੇਬੰਦੀਆਂ ਦੇ ਆਗੂ।
Advertisement
ਜਨਗਣਨਾ-2026 ਦੌਰਾਨ ਆਪਣੀ ਡਿਊਟੀ ਨਿਭਾ ਰਹੀ ਇੱਕ ਮਹਿਲਾ ਅਧਿਆਪਕਾ ਨਾਲ ਹੋਏ ਦੁਰਵਿਹਾਰ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਫ਼ਿਰੋਜ਼ਪੁਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਬੰਦੀਆਂ ਦੇ ਆਗੂਆਂ ਚਿਤਾਵਨੀ ਦਿੱਤੀ ਕਿ ਜੇ ਮੁਲਜ਼ਮਾਂ ਖ਼ਿਲਾਫ਼ ਜਲਦ ਕਾਰਵਾਈ ਨਾ ਹੋਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਡੀਟੀਐਫ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਕਿਸਾਨ-ਸਟੂਡੈਂਟ ਯੂਨੀਅਨ ਦੇ ਆਗੂ ਜਗਰੂਪ ਸਿੰਘ ਭੁੱਲਰ ਨੇ ਦੱਸਿਆ ਕਿ ਜਨਗਣਨਾ-2026 ਦੌਰਾਨ ਵੱਖ-ਵੱਖ ਥਾਵਾਂ ਤੋਂ ਮਹਿਲਾ ਕਰਮਚਾਰੀਆਂ ਅਤੇ ਅਧਿਆਪਕਾਵਾਂ ਨਾਲ ਦੁਰਵਿਹਾਰ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਾਰਨ ਮਹਿਲਾ ਮੁਲਾਜ਼ਮਾਂ ਦੇ ਮਨਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਆਗੂਆਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਪਿੰਡ ਵਲੂਰ ਵਿਖੇ ਇੱਕ ਮਹਿਲਾ ਅਧਿਆਪਕਾ ਬਤੌਰ ਗਿਣਤੀਕਾਰ ਆਪਣੀ ਜਨਗਣਨਾ ਡਿਊਟੀ ਨਿਭਾ ਰਹੀ ਸੀ। ਬੀਤੇ ਦਿਨ ਜਦੋਂ ਉਹ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰ ਰਹੀ ਸੀ ਤਾਂ ਇੱਕ ਘਰ ਦੇ ਵਿਅਕਤੀਆਂ ਵੱਲੋਂ ਉਸ ਨਾਲ ਬਦਤਮੀਜ਼ੀ ਕੀਤੀ ਗਈ। ਇਨ੍ਹਾਂ ਵਿਅਕਤੀਆਂ ਨੇ ਨਾ ਸਿਰਫ਼ ਮਹਿਲਾ ਅਧਿਆਪਕਾ ਨਾਲ ਦੁਰਵਿਹਾਰ ਕੀਤਾ ਸਗੋਂ ਸਰਕਾਰੀ ਰਿਕਾਰਡ ਖੋਹਣ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਵੀ ਕੀਤੀ।
ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਡੀਟੀਐਫ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਕਿਸਾਨ-ਸਟੂਡੈਂਟ ਯੂਨੀਅਨ ਦੇ ਆਗੂਆਂ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀਆਂ ਦਾ ਇੱਕ ਵਫ਼ਦ ਪ੍ਰਭਾਵਿਤ ਅਧਿਆਪਕਾ ਕੋਲ ਪੁੱਜਿਆ। ਇਸ ਤੋਂ ਬਾਅਦ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ. ਫ਼ਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ, ਮਹਿਲਾ ਅਧਿਆਪਕਾ ਨੂੰ ਇਨਸਾਫ਼ ਦਿਵਾਉਣ ਅਤੇ ਜਨਗਣਨਾ ਡਿਊਟੀ ਦੌਰਾਨ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।
ਇਸ ਮੌਕੇ ਵਿੱਤ ਸਕੱਤਰ ਅਮਿਤ ਸ਼ਰਮਾਂ, ਅਨਿਲ ਧਵਨ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਰਜਿੰਦਰ ਸਿੰਘ ਸੰਧਾ, ਸਰਬਜੀਤ ਸਿੰਘ ਟੁਰਨਾ, ਪਵਨ ਮਦਾਨ, ਸਵਰਨ ਸਿੰਘ ਜੋਸਨ, ਹੀਰਾ ਸਿੰਘ ਤੂਤ, ਵਿਕਰਮ ਸਿੰਘ ਉੱਪਲ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਸਮਸ਼ੇਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਗੁਰਜੱਜ ਸਿੰਘ ਸਾਂਦੇ ਹਾਂਸਮ, ਹਰਜਿੰਦਰ ਸਿੰਘ, ਦਿਲਬਾਗ ਸਿੰਘ ਸੁਰਸਿੰਘ, ਜਗਤਾਰ ਸਿੰਘ, ਕਰਨੈਲ ਸਿੰਘ, ਨਵਜੋਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
×