ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਤਾਬਦੀ ਸਮਾਗਮ: ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਪਾਸ

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ; ਜਥੇਦਾਰ ਗਡ਼ਗੱਜ, ਧਾਮੀ ਤੇ ਬਾਦਲ ਨੇ ਕੀਤੀ ਸ਼ਮੂਲੀਅਤ
ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ।
Advertisement

ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਅਤੇ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਵੀ ਪਾਸ ਕੀਤਾ ਗਿਆ। ਇੰਡੀਆ ਹੈਬੀਟੈਟ ਸੈਂਟਰ ਦੇ ਸਟੇਨ ਆਡੀਟੋਰੀਅਮ ਵਿੱਚ ‘ਗੁਰੂ ਤੇਗ ਬਹਾਦਰ ਜੀ: ਧਰਮ ਦੀ ਚਾਦਰ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਵਿੱਚ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਤੋਂ ਪਰਮਜੀਤ ਸਿੰਘ ਸਰਨਾ ਸਮੇਤ ਕਈ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਮਨੁੱਖੀ ਹੱਕਾਂ ਲਈ ਸ਼ਹਾਦਤ ਦਿੱਤੀ, ਜੋ ਪੂਰੀ ਦੁਨੀਆ ਦੇ ਇਤਿਹਾਸ ਵਿੱਚ ਲਾਮਿਸਾਲ ਹੈ। ਉਨ੍ਹਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਪਾਸੇ ਗੁਰੂ ਸਾਹਿਬ ਨੇ ਧਰਮ ਦੀ ਆਜ਼ਾਦੀ ਤੇ ਮਨੁੱਖੀ ਹੱਕਾਂ ਲਈ ਕੁਰਬਾਨੀ ਦਿੱਤੀ ਪਰ ਦੂਜੇ ਪਾਸੇ ਅੱਜ ਦੇਸ਼ ਦੀਆਂ ਸਰਕਾਰਾਂ ਸਿੱਖ ਬੰਦੀਆਂ ਨੂੰ ਤਿੰਨ ਦਹਾਕੇ ਜੇਲ੍ਹਾਂ ਵਿੱਚ ਬੰਦ ਰੱਖਣ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀਆਂ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤਾਂ ’ਤੇ ਚੱਲਣ ਵਾਲੀ ਕੌਮ ਨਾਲ ਅਜਿਹਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਬੇਮਿਸਾਲ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ।

ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ’ਤੇ ਇਤਰਾਜ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ‘ਇੰਡੀਆ ਹੈਬੀਟੈਟ ਸੈਂਟਰ’ ਵਿੱਚ ਕਰਵਾਉਣ ’ਤੇ ਇਤਰਾਜ਼ ਜਤਾਇਆ ਹੈ। ਦਿੱਲੀ ਕਮੇਟੀ ਨੇ ਕਿਹਾ ਹੈ ਕਿ ਇਸ ਸੈਂਟਰ ਵਿੱਚ ਨਿਯਮਿਤ ਤੌਰ ’ਤੇ ਸ਼ਰਾਬ, ਮੀਟ ਅਤੇ ਆਂਡੇ ਪਰੋਸੇ ਜਾਂਦੇ ਹਨ, ਜਿਸ ਕਾਰਨ ਅਜਿਹੀ ਥਾਂ ’ਤੇ ਧਾਰਮਿਕ ਸਮਾਗਮ ਕਰਵਾਉਣ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ। ਇਸ ਸਬੰਧੀ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਵੀ ਲਿਖਿਆ ਹੈ।

Advertisement

Advertisement
Show comments