ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਤਾਬਦੀ ਸਮਾਗਮ: ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ

ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੀਆਂ ਸਿੱਖ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 23 ਜੂਨ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਉੱਤਰ ਪ੍ਰਦੇਸ਼ ਵਿੱਚ ਕਾਰਸੇਵਾ ਵਾਲੇ ਮਹਾਪੁਰਖਾਂ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ। ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਯੂਪੀ ਗਏ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ 2025 ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਕੌਮੀ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸ਼ਤਾਬਦੀ ਨੂੰ ਸਮਰਪਿਤ ਜਿਥੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਵੀ ਸਜਾਏ ਜਾਣਗੇ। ਇਸੇ ਤਹਿਤ ਇੱਕ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸਜਾਇਆ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਨਗਰ ਕੀਰਤਨ ਦੇ ਸਵਾਗਤ ਤੇ ਪ੍ਰਬੰਧਾਂ ਲਈ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ ਕਾਰਸੇਵਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਵੀਂ ਦਿੱਲੀ, ਬਾਬਾ ਪ੍ਰੀਤਮ ਸਿੰਘ ਗੁਰਦੁਆਰਾ ਕਾ ਤਾਲ ਆਗਰਾ, ਬਾਬਾ ਹਰਵਿੰਦਰ ਸਿੰਘ ਇੰਦੌਰ ਤੇ ਹੋਰ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

Advertisement