ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ 1 ਫਰਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ 2022-23 ਦੇ ਕੇਂਦਰੀ ਬਜਟ ਨੂੰ ‘ਕਾਰਪੋਰੇਟ ਦੋਸਤਾਂ ਦਾ ਬਜਟ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ’ਚ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਦੇ ‘ਕਾਰਪੋਰੇਟ ਦੋਸਤਾਂ’ ਨੂੰ ਖੁਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਲਈ ਕੋਈ ਰਾਹਤ ਨਹੀਂ ਹੈ, ਜੋ ਭਾਜਪਾ ਸਰਕਾਰ ਦੀ ਪੰਜਾਬ ਅਤੇ ਕਿਸਾਨਾਂ ਪ੍ਰਤੀ ਨਫ਼ਰਤ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੋਲ ਰੁਜ਼ਗਾਰ ਦੇਣ ਦੀ ਕੋਈ ਯੋਜਨਾ ਨਹੀਂ ਹੈ। ਇਸ ਲਈ ਨੌਕਰੀਆਂ ਦੀ ਗਿਣਤੀ 2 ਕਰੋੜ ਤੋਂ ਘਟਾ ਕੇ 60 ਲੱਖ ਕੀਤੀ ਗਈ ਹੈ।