ਪੱਤਰ ਪ੍ਰੇਰਕ
ਮਾਨਸਾ, 6 ਮਈ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇੱਕ ਸਾਲ ਵਿੱਚ ਕੋਲੇ ਦੀਆਂ ਕੀਮਤਾਂ ਤਿੰਨ ਗੁਣਾ ਤੋਂ ਜ਼ਿਆਦਾ ਵਧ ਗਈਆਂ ਹਨ, ਜਿਸ ਲਈ ਮੁੱਖ ਰੂਪ ਵਿੱਚ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹੁਣ ਸੂਬਿਆਂ ਨੂੰ ਵਧੀਆਂ ਹੋਈਆਂ ਕੀਮਤਾਂ ’ਤੇ ਵੀ ਕੋਲਾ ਖਰੀਦਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਾਪ ਘਰਾਂ ਨੂੰ ਕੋਲੇ ਦੀ ਪੈਦਾ ਹੋਣ ਲੱਗੀ ਕਿੱਲਤ ਬਾਰੇ ਸੂਬੇ ਵਿੱਚ ਨਵੀਂ ਬਣੀ ਮਾਨ ਸਰਕਾਰ ਨੂੰ ਵਿਸ਼ੇਸ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਲਈ ਜ਼ਿੰਮੇਵਾਰ ਪਿਛਲੀਆਂ ਸਰਕਾਰਾਂ ਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕੇ।