ਅੰਮ੍ਰਿਤਸਰ, 29 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰੰਘ ਬਾਦਲ ਨੇ ਸ਼ਨਿਚਰਵਾਰ ਨੂੰ ਕੇਂਦਰ ’ਤੇ ਅਮਰੀਕੀ ਦਵਾ ਨਿਰਮਾਤਾ ਕੰਪਨੀ ਫਾਈਜ਼ਰ ਅਤੇ ਮੌਡਰਨਾ ਨੂੰ ਭਾਰਤ ’ਚ ਕਰੋਨਾ ਰੋਕੂ ਟੀਕੇ ਦਰਾਮਦ ਕਰਨ ਲਈ ਮਨਜ਼ੂਰੀ ਦੇਣ ’ਚ ਦੇਰੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਕਤ ਕੰਪਨੀਆਂ ਤੋਂ ਟੀਕੇ ਦਰਾਮਦ ਕਰਨ ਲਈ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਜਾਣੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਕੇਂਦਰ ਤੋਂ ਟੀਕੇ ਮਿਲਣ ਦੀ ਉਡੀਕ ਕਰਨ ਦੀ ਬਜਾਏ ਸਿੱਧਾ ਇਨ੍ਹਾਂ ਕੰਪਨੀਆਂ ਤੋਂ ਟੀਕੇ ਖਰੀਦਣ ਲਈ ਕਰਾਰ ਕੀਤਾ ਜਾਵੇ। ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ, ਅੰਮ੍ਰਿਤਸਰ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱੱਲੋਂ ਮੁਫ਼ਤ ਟੀਕਾਕਰਨ ‘ਸੇਵਾ’ ਦੀ ਸ਼ੁਰੂਆਤ ਕਰਨ ਮੌਕੇ ਸੁਖਬੀਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਦੋਸ਼ ਲਾਇਆ ਕਿ ਦੋਵੇਂ ਨੇਤਾ ਹੀ ਲੋਕਾਂ ਨੂੰ ਕਰੋਨਾ ਰੋਕੂ ਟੀਕੇ ਮੁਹੱਈਆ ਕਰਵਾਉਣ ਅਤੇ ਆਪਣਾ ਫਰਜ਼ ਨਿਭਾਉਣ ’ਚ ਫ਼ੇਲ੍ਹ ਸਾਬਤ ਹੋਏ ਹਨ। -ਏਜੰਸੀ