ਚੰਡੀਗੜ੍ਹ (ਟਨਸ): ਕੇਂਦਰ ਸਰਕਾਰ ਵੱਲੋਂ ਲੋਕ ਸਭਾ ਤੇ ਰਾਜ ਸਭਾ ਵਿੱਚ ਕੁਝ ਸ਼ਬਦਾਂ ਦੀ ਵਰਤੋਂ ’ਤੇ ਪਾਬੰਦੀ ਲਾਉਣ ਦਾ ‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਸਦ ਵਿੱਚ ਕੁਝ ਸ਼ਬਦਾਂ ਦੀ ਵਰਤੋਂ ’ਤੇ ਪਾਬੰਦੀ ਲਗਾ ਕੇ ਬੋਲਣ ਦਾ ਅਧਿਕਾਰ ਖੋਹ ਰਹੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਹ ਜਾਣ ਕੇ ਚੰਗਾ ਲੱਗਾ ਕਿ ਕੇਂਦਰ ਦੀ ਭਾਜਪਾ ਸਰਕਾਰ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਵਾਲੇ ਵਿਸ਼ੇਸ਼ਣਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ। ਇਸੇ ਕਰਕੇ ਕੁਝ ਸ਼ਬਦਾਂ ’ਤੇ ਪਾਬੰਦੀ ਲਗਾਈ ਗਈ ਹੈ।