ਬੰਦੀ ਸਿੰਘਾਂ ਨੂੰ ਕਾਨੂੰਨੀ ਹੱਕਾਂ ਤੋਂ ਵਾਂਝਾ ਰੱਖ ਰਹੀ ਹੈ ਕੇਂਦਰ ਸਰਕਾਰ: ਧਾਮੀ
ਜਗਤਾਰ ਸਿੰਘ ਹਵਾਰਾ ਦੀ ਬਿਮਾਰ ਮਾਤਾ ਦਾ ਹਾਲ ਜਾਣਿਆ
Advertisement
ਸੰਜੀਵ ਬੱਬੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿੱਚ ਲੰਮੇ ਅਰਸੇ ਤੋਂ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਪਹੁੰਚ ਕੇ ਉਨ੍ਹਾਂ ਦੀ ਬਿਮਾਰ ਮਾਤਾ ਨਰਿੰਦਰ ਕੌਰ (81) ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਅਤੇ ਸਿਹਤਮੰਦ ਹੋਣ ਲਈ ਅਰਦਾਸ ਕੀਤੀ। ਇਸ ਮੁਲਾਕਾਤ ਦੌਰਾਨ ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਈ ਹਵਾਰਾ ਕੌਮੀ ਯੋਧੇ ਹਨ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ।
Advertisement
Advertisement
×