ਪਰਾਲੀ ਸਾੜਨ ਖਿ਼ਲਾਫ਼ ਕਾਨੂੰਨ ਬਣਾਏਗੀ ਕੇਂਦਰ ਸਰਕਾਰ

ਪਰਾਲੀ ਸਾੜਨ ਖਿ਼ਲਾਫ਼ ਕਾਨੂੰਨ ਬਣਾਏਗੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਅਕਤੂਬਰ

ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ਦੀ ਆਬੋ-ਹਵਾ ਨੂੰ ਪਰਾਲੀ ਸਾੜੇ ਜਾਣ ਤੋਂ ਫੈਲਣ ਵਾਲੇ ਧੂੰਏਂ ਤੋਂ ਬਚਾਊਣ ਲਈ ਸਾਬਕਾ ਜਸਟਿਸ ਮਦਨ ਬੀ ਲੋਕੁਰ ਦੀ ਅਗਵਾਈ ਹੇਠ ਕਮੇਟੀ ਬਣਾਊਣ ਦੇ 16 ਅਕਤੂਬਰ ਨੂੰ ਦਿੱਤੇ ਗਏ ਹੁਕਮਾਂ ਨੂੰ ਟਾਲ ਦਿੱਤਾ ਹੈ।

ਇਸ ਮਾਮਲੇ ’ਤੇ ਕੇਂਦਰ ਨੇ ਕਿਹਾ ਕਿ ਊਹ ਹਵਾ ਪ੍ਰਦੂਸ਼ਣ ਨਾਲ ਸਿੱਝਣ ਲਈ ਵਿਆਪਕ ਕਾਨੂੰਨ ਬਣਾਊਣ ਬਾਰੇ ਵਿਚਾਰ ਕਰ ਰਿਹਾ ਹੈ ਜਿਸ ਮਗਰੋਂ ਸੁਪਰੀਮ ਕੋਰਟ ਨੇ ਇਹ ਹੁਕਮ ਸੁਣਾਏ। ਚੀਫ਼ ਜਸਟਿਸ ਐੱਸ ਏ ਬੋਬੜੇ, ਜਸਟਿਸ ਏ ਐੱਸ ਬੋਪੰਨਾ ਅਤੇ ਵੀ ਰਾਮਾਸੁਬਰਾਮਣੀਅਨ ਦੇ ਬੈਂਚ ਨੇ ਕਿਹਾ ਕਿ ਮੁੱਦਾ ਸਿਰਫ਼ ਇਹ ਹੈ ਕਿ ਲੋਕਾਂ ਦਾ ਪ੍ਰਦੂਸ਼ਣ ਕਾਰਨ ਦਮ ਘੁੱਟ ਰਿਹਾ ਹੈ ਅਤੇ ਇਸ ’ਤੇ ਰੋਕ ਲਗਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਕੇਂਦਰ ਨੇ ‘ਸਮੁੱਚਾ ਦ੍ਰਿਸ਼ਟੀਕੋਣ’ ਅਪਣਾਇਆ ਹੈ ਅਤੇ ਪ੍ਰਦੂਸ਼ਣ ’ਤੇ ਨੱਥ ਪਾਊਣ ਸਬੰਧੀ ਪ੍ਰਸਤਾਵਿਤ ਕਾਨੂੰਨ ਦਾ ਖਰੜਾ ਸੁਪਰੀਮ ਕੋਰਟ ’ਚ ਚਾਰ ਦਿਨਾਂ ਦੇ ਅੰਦਰ ਜਮ੍ਹਾਂ ਕਰਵਾ ਦਿੱਤਾ ਜਾਵੇਗਾ।

ਸਿਖਰਲੀ ਅਦਾਲਤ ਨੇ 16 ਅਕਤੂਬਰ ਨੂੰ ਪੰਜਾਬ, ਹਰਿਆਣਾ, ਊੱਤਰ ਪ੍ਰਦੇਸ਼ ਅਤੇ ਦਿੱਲੀ ’ਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਦੀ ਨਿਗਰਾਨੀ ਲਈ ਜਸਟਿਸ ਲੋਕੁਰ ਦੀ ਅਗਵਾਈ ਹੇਠ ਇਕ ਮੈਂਬਰੀ ਕਮੇਟੀ ਬਣਾਈ ਸੀ ਅਤੇ ਊਨ੍ਹਾਂ ਦੀ ਮਦਦ ਲਈ ਐੱਨਸੀਸੀ, ਐੱਨਐੱਸਐੱਸ, ਭਾਰਤ ਸਕਾਊਟਸ ਅਤੇ ਗਾਈਡ ਤਾਇਨਾਤ ਕਰਨ ਦਾ ਹੁਕਮ ਦਿੱਤਾ ਸੀ।

ਬੈਂਚ ਨੇ ਆਪਣੇ ਪਹਿਲੇ ਹੁਕਮਾਂ ਨੂੰ ਮੁਲਤਵੀ ਕਰਦਿਆਂ ਮਾਮਲੇ ਦੀ ਸੁਣਵਾਈ 29 ਅਕਤੂਬਰ ’ਤੇ ਪਾ ਦਿੱਤੀ ਜਦਕਿ ਪ੍ਰਦੂਸ਼ਣ ਨਾਲ ਸਬੰਧਤ ਇਕ ਹੋਰ ਬਕਾਏ ਮਾਮਲੇ ਨੂੰ ਸੂਚੀਬੱਧ ਕਰ ਲਿਆ। ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਕਾਨੂੰਨ ਤਾਂ ਅਗਲੇ ਸਾਲ ਹੀ ਆਵੇਗਾ। ਇਸ ’ਤੇ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੌਜੂਦਾ ਸਰਕਾਰ ਤੇਜ਼ੀ ਨਾਲ ਕਾਰਵਾਈ ਕਰਦੀ ਹੈ। -ਪੀਟੀਆਈ

ਦਿੱਲੀ ਦੀ ਹਵਾ ਵਿਗੜੀ

ਨਵੀਂ ਦਿੱਲੀ: ਕੌਮੀ ਰਾਜਧਾਨੀ ’ਚ ਸੋਮਵਾਰ ਸਵੇਰੇ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਦਰਜ ਕੀਤੀ ਗਈ। ਪਰਾਲੀ ਸਾੜੇ ਜਾਣ ਕਾਰਨ ਸ਼ਹਿਰ ’ਚ ਪ੍ਰਦੂਸ਼ਣ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ। ਦਿੱਲੀ ’ਚ ਐਤਵਾਰ ਨੂੰ ਫੈਲੇ ਪ੍ਰਦੂਸ਼ਣ ’ਚ ਪਰਾਲੀ ਸਾੜੇ ਜਾਣ ਦਾ ਯੋਗਦਾਨ 19 ਫ਼ੀਸਦ ਸੀ। ਸ਼ਹਿਰ ’ਚ ਸੋਮਵਾਰ ਸਵੇਰੇ 10 ਵਜੇ ਹਵਾ ਗੁਣਵੱਤਾ ਸੂਚਕ ਅੰਕ 343 ਦਰਜ ਕੀਤਾ ਗਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All