DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰ ਨੇ ਚਲਾਕੀ ਨਾਲ ਆਪਣੇ ਫੰਡਾਂ ਦਾ ਹਿੱਸਾ ਘਟਾਇਆ: ਬਘੇਲ

ਮਗਨਰੇਗਾ ’ਚ ਤਬਦੀਲੀਆਂ ਵਿਰੁੱਧ ਕਾਂਗਰਸ ਵੱਲੋਂ ਸੂਬਾ ਪੱਧਰੀ ਰੈਲੀ

  • fb
  • twitter
  • whatsapp
  • whatsapp
featured-img featured-img
ਗੁਰਦਾਸਪੁਰ ਵਿੱਚ ਸੂਬਾ ਪੱਧਰੀ ਰੈਲੀ ਦੌਰਾਨ ਮੌਜੂਦ ਕਾਂਗਰਸੀ ਨੇਤਾ।
Advertisement

ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਦੇ ਵਿਰੋਧ ਵਜੋਂ ਕਾਂਗਰਸ ਪਾਰਟੀ ਨੇ ਇੱਥੋਂ ਦੀ ਦਾਣਾ ਮੰਡੀ ਵਿੱਚ ਸੂਬਾ ਪੱਧਰੀ ‘ਮਗਨਰੇਗਾ ਬਚਾਓ’ ਰੈਲੀ ਕੀਤੀ। ਸਥਾਨਕ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੇ ਪ੍ਰਬੰਧਾਂ ਹੇਠ ਕਰਵਾਈ ਗਈ ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਧਾਇਕਾ ਅਰੁਣਾ ਚੌਧਰੀ ਨੇ ਸ਼ਿਰਕਤ ਕੀਤੀ ਅਤੇ ਭਾਜਪਾ ਨੂੰ ਮਜ਼ਦੂਰ ਵਿਰੋਧੀ ਦੱਸਿਆ।

ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚਲਾਕੀ ਨਾਲ ਮਗਨਰੇਗਾ ਸਕੀਮ ਤਹਿਤ ਫੰਡਾਂ ਦਾ ਆਪਣਾ ਹਿੱਸਾ 90 ਫੀਸਦ ਤੋਂ ਘਟਾ ਕੇ 60 ਫੀਸਦ ਕਰ ਦਿੱਤਾ ਹੈ, ਜਿਸ ਦੇ ਨਤੀਜੇ ਵਜੋਂ ਰਾਜ ਸਰਕਾਰਾਂ 10 ਫੀਸਦ ਦੀ ਬਜਾਏ 40 ਫੀਸਦ ਦਾ ਯੋਗਦਾਨ ਪਾ ਰਹੀਆਂ ਹਨ। ਪੰਜਾਬ ਸਰਕਾਰ ਪਹਿਲਾਂ ਹੀ 4.05 ਲੱਖ ਕਰੋੜ ਰੁਪਏ ਦੇ ਕਰਜ਼ੇ ਨਾਲ ਦੱਬੀ ਹੋਈ ਹੈ। ਪੰਜਾਬ ਇਸ ਰਕਮ ਦਾ ਭੁਗਤਾਨ ਕਰਨ ਦੇ ਯੋਗ ਨਹੀਂ ਹੋਵੇਗਾ, ਜਿਸ ਕਾਰਨ ਮਗਨਰੇਗਾ ਸਕੀਮ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗ਼ਰੀਬਾਂ ਦੀਆਂ ਥਾਲੀਆਂ ਵਿੱਚੋਂ ਰੋਟੀ ਖੋਹ ਰਹੀ ਹੈ ਅਤੇ ਕਾਂਗਰਸ ਨੇ ਇਸ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

Advertisement

ਗੈਂਗਸਟਰਾਂ ਨੂੰ ਜੇਲ੍ਹਾਂ ’ਚ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ: ਵੜਿੰਗ

Advertisement

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ ਜੇਲ੍ਹ ਵਿੱਚ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਲਾਖ਼ਾਂ ਪਿੱਛੇ ਸੁੱਟਣਾ ਚਾਹੀਦਾ ਹੈ ਤਦ ਹੀ ਗੈਂਗਸਟਰਾਂ ਦਾ ਖ਼ਾਤਮਾ ਹੋਵੇਗਾ। ਉਨ੍ਹਾਂ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਤੇ ਗਏ ਬਿਆਨ ਦੀ ਵੀ ਨਿਖੇਧੀ ਕੀਤੀ।

Advertisement
×