DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰ ਘੱਟਗਿਣਤੀਆਂ ਦੀ ਸੁਰੱਖਿਆ ਦਾ ਸਿਧਾਂਤ ਅਪਣਾਏ: ਉਮਰ

ਬੰਗਲਾਦੇਸ਼ ਵਿੱਚ ਘੱਟਗਿਣਤੀਆਂ ’ਤੇ ਅੱਤਿਆਚਾਰ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਇਥੇ ਕਿਹਾ ਕਿ ਘੱਟਗਿਣਤੀਆਂ ਦੀ ਰੱਖਿਆ ਕਰਨਾ ਹਰ ਦੇਸ਼ ਦੀ ਜ਼ਿੰਮੇਵਾਰੀ ਹੈ ਅਤੇ ਭਾਰਤ ਜਿਨ੍ਹਾਂ ਸਿਧਾਂਤਾਂ ਦੀ ਵਿਦੇਸ਼ਾਂ ਵਿੱਚ ਵਕਾਲਤ ਕਰਦਾ ਹੈ, ਉਨ੍ਹਾਂ ਨੂੰ ਆਪਣੇ...

  • fb
  • twitter
  • whatsapp
  • whatsapp
Advertisement

ਬੰਗਲਾਦੇਸ਼ ਵਿੱਚ ਘੱਟਗਿਣਤੀਆਂ ’ਤੇ ਅੱਤਿਆਚਾਰ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਇਥੇ ਕਿਹਾ ਕਿ ਘੱਟਗਿਣਤੀਆਂ ਦੀ ਰੱਖਿਆ ਕਰਨਾ ਹਰ ਦੇਸ਼ ਦੀ ਜ਼ਿੰਮੇਵਾਰੀ ਹੈ ਅਤੇ ਭਾਰਤ ਜਿਨ੍ਹਾਂ ਸਿਧਾਂਤਾਂ ਦੀ ਵਿਦੇਸ਼ਾਂ ਵਿੱਚ ਵਕਾਲਤ ਕਰਦਾ ਹੈ, ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਵੀ ਇਮਾਨਦਾਰੀ ਨਾਲ ਲਾਗੂ ਕਰੇ। ਉਹ ਅੱਜ ਸ਼ਾਮ ਨੂੰ ਇੱਥੇ ਐੱਨ ਜੀ ਓ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹਨ। ਇਹ ਸਮਾਗਮ ਸੰਸਥਾ ਫੁਲਕਾਰੀ ਔਰਤਾਂ ਦੁਆਰਾ ‘ਐਨ ਈਵਨਿੰਗ ਵਿਦ ਉਮਰ ਅਬਦੁੱਲਾ’ ਕਰਵਾਇਆ ਗਿਆ ਸੀ। ਮੀਡੀਆ ਨਾਲ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਵਿਵਾਦ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਇਸ ਮੁੱਦੇ ਨੂੰ ਗਲਤ ਢੰਗ ਨਾਲ ਫਿਰਕੂ ਬਣਾਇਆ ਗਿਆ ਸੀ। ਪਹਿਲੇ ਬੈਚ ਵਿੱਚ ਚੁਣੇ 50 ਵਿਦਿਆਰਥੀਆਂ ਵਿੱਚੋਂ 42 ਮੁਸਲਮਾਨ ਹੋਣ ਤੋਂ ਬਾਅਦ ਪ੍ਰਦਰਸ਼ਨ ਸ਼ੁਰੂ ਹੋਏ ਸਨ। ਸਿੰਧੂ ਜਲ ਸੰਧੀ ਦੇ ਮੌਜੂਦਾ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਨੂੰ ਇਤਿਹਾਸਕ ਤੌਰ ’ਤੇ ਇਸ ਤੋਂ ਕੋਈ ਵਧੇਰੇ ਲਾਭ ਨਹੀਂ ਹੋਇਆ ਸਗੋਂ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਨੇ ਮਗਨਰੇਗਾ ਵਿੱਚ ਤਬਦੀਲੀਆਂ ਦੀ ਆਲੋਚਨਾ ਕੀਤੀ ਅਤੇ ਦੋਸ਼ ਲਗਾਇਆ ਕਿ ਪ੍ਰੋਗਰਾਮ ਦਾ ਸਿਰਫ ਨਾਮ ਨਹੀਂ ਬਦਲਿਆ ਗਿਆ ਹੈ, ਸਗੋਂ ਇਸ ਨੂੰ ਬਦਲ ਦਿੱਤਾ ਗਿਆ ਹੈ। ਕੇਂਦਰ ਨੇ ਪਹਿਲਾਂ ਹੀ ਕਰਜ਼ੇ ਵਿੱਚ ਡੁੱਬੇ ਰਾਜਾਂ ਉੱਤੇ ਵੱਡਾ ਵਿੱਤੀ ਬੋਝ ਪਾ ਦਿੱਤਾ ਹੈ।

Advertisement
Advertisement
×