ਹੜ੍ਹ ਰਾਹਤ ਲਈ ਤੁਰੰਤ ਪੈਕੇਜ ਜਾਰੀ ਕਰੇ ਕੇਂਦਰ: ਬਾਬਾ ਬਲਬੀਰ ਸਿੰਘ
ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨ ਕੇ ਮੁੜ ਵਸੇਬੇ ਲਈ ਤੁਰੰਤ ਰਾਹਤ ਪੈਕੇਜ ਜਾਰੀ ਕੀਤਾ ਜਾਵੇ। ਉਨ੍ਹਾਂ...
Advertisement
ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨ ਕੇ ਮੁੜ ਵਸੇਬੇ ਲਈ ਤੁਰੰਤ ਰਾਹਤ ਪੈਕੇਜ ਜਾਰੀ ਕੀਤਾ ਜਾਵੇ। ਉਨ੍ਹਾਂ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਤੋਂ ਬਾਅਦ ਸਥਿਤੀ ‘ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਵਿਚੋਂ ਪੈਰਾਂ ਸਿਰ ਖੜ੍ਹੇ ਹੋਣ ਵਿਚ ਲੰਮਾ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਮੁਢਲੇ ਸਰਵੇਖਣ ਅਨੁਸਾਰ ਹੜ੍ਹਾਂ ਕਾਰਨ ਪੰਜਾਬ ਦੀ ਚਾਰ ਲੱਖ ਏਕੜ ਤੋਂ ਵੱਧ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਤੋਂ ਇਲਾਵਾ ਹੋਰ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ।
Advertisement
Advertisement
×