ਪੰਜਾਬ ਦੇ ਮਾਮਲਿਆਂ ’ਚ ਦਖ਼ਲ ਨਾ ਦੇਵੇ ਕੇਂਦਰ: ਹਰਸਿਮਰਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ’ਤੇ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਸ਼ੁਰੂ ਕੀਤਾ ਜਾਵੇ। ਇਹ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਨਾ ਦਿੰਦਿਆਂ ਇੱਕਜੁਟਤਾ ਦੀ ਗੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੂਰਨ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦਾ ਫ਼ੈਸਲਾ ਜੋ ਹਾਲ ਦੀ ਘੜੀ ਰੋਕ ਦਿੱਤਾ ਗਿਆ ਹੈ, ਅਜਿਹੇ ਫ਼ੈਸਲਿਆਂ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋਵੇਗੀ। ਇਸ ਲਈ ਚੰਡੀਗੜ੍ਹ ਨਾਲ ਸਬੰਧਤ ਬਿੱਲ ਨੂੰ ਰੋਕਣ ਦੀ ਥਾਂ ’ਤੇ ਇਸ ਨੂੰ ਸਥਾਈ ਤੌਰ ’ਤੇ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੇਂਦਰ ਨੇ ਅਨੇਕਾਂ ਪੰਜਾਬ ਵਿਰੋਧੀ ਫ਼ੈਸਲੇ ਲਏ ਹਨ।
Advertisement
Advertisement
