ਸੰਕਟ ਦੀ ਘੜੀ ’ਚ ਪੰਜਾਬ ਨਾਲ ਹੈ ਕੇਂਦਰ: ਕਰੰਦਲਾਜੇ
ਕੇਂਦਰੀ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ
Advertisement
ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਦੱਸਿਆ ਗਿਆ। ਕੇਂਦਰੀ ਰਾਜ ਮੰਤਰੀ ਕਰੰਦਲਾਜੇ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਨਾਲ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜੋ ਵੀ ਤਕਨੀਕੀ ਸਹਾਇਤਾ ਦੀ ਲੋੜ ਹੋਵੇਗੀ, ਕੇਂਦਰ ਉਹ ਵੀ ਮੁਹੱਈਆ ਕਰਵਾਏਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਜਪਾ ਵੀ ਹਾਜ਼ਰ ਸਨ।
Advertisement
Advertisement