ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਦਿਹਾੜੇ ਤੇ ਗੁਰਗੱਦੀ ਨੂੰ ਸਮਰਪਿਤ ਸਮਾਗਮ/ਪੰਜਾਬ ਦੇ ਰਾਜਪਾਲ ਤੇ ਹਿਮਾਚਲ ਦੇ ਮੁੱਖ ਮੰਤਰੀ ਤਖ਼ਤ ਸ੍ਰੀ ਕੇਸਗੜ੍ਹ ਵਿਖੇ ਨਤਮਸਤਕ

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਧਰਮ ਦੀ ਰਾਖੀ ਦੀ ਵਿਲੱਖਣ ਮਿਸਾਲ: ਕਟਾਰੀਆ
ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
Advertisement

ਬੀ ਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ 350ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਗਏੇ।

Advertisement

ਸ਼੍ੋਮਣੀ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸੀਸਗੰਜ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰੂ ਕੇ ਮਹਿਲ ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹਜ਼ਾਰਾਂ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਨੂੰ ਅਕੀਦਤ ਭੇਟ ਕੀਤੀ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਸਬੰਧੀ ਤਿੰਨ ਵਿਸ਼ੇਸ਼ ਪੁਸਤਕਾਂ ਅਤੇ ਸ਼ਤਾਬਦੀ ਸੋਵੀਨਰ ਵੀ ਰਿਲੀਜ਼ ਕੀਤਾ ਗਿਆ। ਗੁਰਦੁਆਰਾ ਗੁਰਿਆਈ ਅਸਥਾਨ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਇਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਪ੍ਰਮੁੱਖ ਸ਼ਖਸੀਅਤਾਂ ਨੇ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸ਼ਹੀਦੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮਾਂ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਦਮਦਮੀ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਸ਼ਾਮਲ ਸਨ।

ਰਾਜਪਾਲ ਗੁਲਾਬ ਚੰਦ ਕਟਾਰੀਆ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆ ਦੀ ਇਤਿਹਾਸਕ ਤੇ ਅਦੁੱਤੀ ਘਟਨਾ ਹੈ, ਜੋ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਹੋਈ। ਉਨ੍ਹਾਂ ਕਿਹਾ, ‘‘ਕਸ਼ਮੀਰੀ ਪੰਡਿਤਾਂ ਦੀ ਫਰਿਆਦ ’ਤੇ ਗੁਰੂ ਗੋਬਿੰਦ ਰਾਇ ਨੇ ਆਪਣੇ ਪਿਤਾ ਗੁਰੂ ਤੇਗ਼ ਬਹਾਦਰ ਨੂੰ ਸ਼ਹਾਦਤ ਲਈ ਤੋਰਿਆ, ਜਿਸ ਦੀ ਮਿਸਾਲ ਵਿਸ਼ਵ ਇਤਿਹਾਸ ’ਚ ਨਹੀਂ ਮਿਲਦੀ।’’ ਸ਼੍ੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੁਨੀਆ ਦੀ ਜਮਹੂਰੀਅਤ ਦੀ ਮਜ਼ਬੂਤ ਨੀਂਹ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ’ਤੇ ਉਸਰੀ ਹੈ। ਉਨ੍ਹਾਂ ਨੇ ਅਜੋਕੇ ਪੜਾਅ ਵਿੱਚ ਸਿੱਖੀ ’ਤੇ ਹੋ ਰਹੇ ਹਮਲਿਆਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ। ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਮਨੁੱਖਤਾ ਦੀ ਅਮਰ ਜੋਤ ਦੱਸਿਆ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ।

ਸਮਾਗਮ ਦੌਰਾਨ ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ ਯੂ ਕੇ, ਬਾਬਾ ਸਤਨਾਮ ਸਿੰਘ, ਬਾਬਾ ਅਵਤਾਰ ਸਿੰਘ, ਸ਼੍ੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਸੰਤ ਮਹਾਂਪੁਰਸ਼ ਅਤੇ ਸੰਗਤਾਂ ਵੀ ਹਾਜ਼ਰ ਸਨ।

ਨੌਵੇਂ ਪਾਤਸ਼ਾਹ ਦੀ ਸ਼ਹੀਦੀ ਏਕਤਾ ਤੇ ਪ੍ਰੇਮ ਦੀ ਪ੍ਰੇਰਨਾ: ਸੁੱਖੂ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੇ ਭਾਈਚਾਰੇ ਦੀ ਏਕਤਾ, ਮਨੁੱਖਤਾ ਲਈ ਪ੍ਰੇਮ ਅਤੇ ਸਮਾਜਿਕ ਸ਼ਾਂਤੀ ਦਾ ਸੁਨੇਹਾ ਦਿੱਤਾ। ਉਨ੍ਹਾਂ ਯਾਦ ਕਰਵਾਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਨੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਨੌਂ ਸਾਲਾ ਪੁੱਤਰ ਗੁਰੂ ਗੋਬਿੰਦ ਰਾਇ ਨੂੰ ਗੁਰਗੱਦੀ ਬਖ਼ਸ਼ਿਸ਼ ਕੀਤੀ ਸੀ।

Advertisement
Show comments