ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਹਰਿਮੰਦਰ ਸਾਹਿਬ ਨੂੰ 35 ਟਨ ਫੁੱਲਾਂ ਨਾਲ ਸਜਾਇਅਾ; ਰਾਤ ਨੂੰ ਹੋਵੇਗੀ ਦੀਪਮਾਲਾ
ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਕੀਤੀ ਗਈ ਫੁੱਲਾਂ ਦੀ ਸਜਾਵਟ। -ਫੋਟੋ: ਪੰਜਾਬੀ ਟਿ੍ਰਬਿਊਨ
Advertisement

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸੁੰਦਰ ਸਜਾਵਟ ਕੀਤੀ ਗਈ ਹੈ। ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ 24 ਅਗਸਤ ਨੂੰ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਭਲਕੇ 24 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਤੋਂ ਹਰਿਮੰਦਰ ਸਾਹਿਬ ਤੱਕ ਪੁਰਾਤਨ ਪਰੰਪਰਾ ਮੁਤਾਬਕ ਖਾਲਸਾਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਦੀਵਾਨ ਸਜਣਗੇ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਵੀ ਜਲੌਅ ਵੀ ਸਜਣਗੇ ਤੇ ਰਾਤ ਨੂੰ ਦੀਪ ਮਾਲਾ ਵੀ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਧਰਮ ਗ੍ਰੰਥਾਂ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੇ ਪਾਵਨ ਗ੍ਰੰਥ ਹਨ, ਜਿਸ ਵਿਚ ਹਰ ਧਰਮ, ਰਗ ਤੇ ਫਿਰਕੇ ਦੇ ਲੋਕਾਂ ਨੂੰ ਸਾਂਝਾ ਉਪਦੇਸ਼ ਦਰਜ ਹੈ।

ਪੰਜ ਟਰੱਕ ਫੁੱਲ ਵਿਦੇਸ਼ ਤੋਂ ਮੰਗਵਾਏ: ਧੰਗੇੜਾ

ਫੁੱਲਾਂ ਦੀ ਸੁੰਦਰ ਤੇ ਅਲੌਕਿਕ ਸਜਾਵਟ ਵਾਸਤੇ ਲਗਭਗ 35 ਟਨ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿੱਚ ਦੇਸੀ ਅਤੇ ਵਿਦੇਸ਼ੀ ਦੋਵੇਂ ਤਰ੍ਹਾਂ ਦੇ ਫੁੱਲ ਸ਼ਾਮਲ ਹਨ। ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਫੁੱਲਾਂ ਦੀ ਸਜਾਵਟ ਲਈ ਇਹ ਸੇਵਾ ਭਾਈ ਸਵਿੰਦਰਪਾਲ ਸਿੰਘ ਵੱਲੋਂ ਕਰਵਾਈ ਗਈ ਹੈ। ਸਜਾਵਟ ਲਈ ਲਗਪਗ 100 ਤੋਂ ਵੱਧ ਕਾਰੀਗਰ ਵੀ ਸੱਦੇ ਗਏ ਹਨ, ਇਹ ਸਜਾਵਟ ਅੱਜ ਰਾਤ ਮੁਕੰਮਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਲਗਪੱਗ ਪੰਜ ਟਰੱਕ ਫੁੱਲ ਵਿਦੇਸ਼ਾਂ ਤੋਂ ਮੰਗਵਾਏ ਗਏ ਹਨ। ਇਸ ਤੋਂ ਇਲਾਵਾ ਵੱਖ ਵੱਖ ਕਿਸਮਾਂ ਦੇ ਭਾਰਤੀ ਫੁੱਲ ਵੀ ਵਰਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਗੁਲਾਬ, ਗੇਂਦਾ, ਕਾਰਨੇਸ਼ਨ, ਗੁਲਮੋਹਰ, ਡੇਜ਼ੀ, ਸੂਰਜਮੁਖੀ, ਜਰਬੈਰਾ ਆਦਿ ਸ਼ਾਮਲ ਹਨ। ਕੁਝ ਖਾਸ ਫੁੱਲ ਕੋਲਕਾਤਾ ਤੋਂ ਵੀ ਮੰਗਵਾਏ ਗਏ ਹਨ, ਜਦੋਂ ਕਿ ਕਾਰਨੇਸ਼ਨ, ਆਰਚਿਡ ਆਦਿ ਬੰਗਲੂਰੂ ਤੋਂ ਮੰਗਵਾਏ ਗਏ ਹਨ।

Advertisement

Advertisement