ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ 5 ਤੋਂ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 1 ਜੁਲਾਈ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ
Advertisement
ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਤੇ 6 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ, ਪਟਿਆਲਾ ਵਿੱਚ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ 4 ਜੁਲਾਈ ਨੂੰ ਅਖੰਡ ਪਾਠ ਆਰੰਭ ਹੋਣਗੇ ਤੇ 5 ਜੁਲਾਈ ਨੂੰ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਭਾਸ਼ਣ, ਕਵੀਸ਼ਰੀ ਅਤੇ ਢਾਡੀ ਵਾਰਾਂ ਗਾਈਆਂ ਜਾਣਗੀਆਂ। ਇਸੇ ਦਿਨ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਅੰਮ੍ਰਿਤ ਸੰਚਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 6 ਜੁਲਾਈ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ।
Advertisement
×