DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ

ਕਤਲੇਆਮ ਕੌਮ ’ਤੇ ਵੱਡਾ ਹਮਲਾ ਕਰਾਰ; ਸ਼੍ਰੋਮਣੀ ਕਮੇਟੀ ਨੇ ਅਖੰਡ ਪਾਠ ਦਾ ਭੋਗ ਪਾਇਆ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਸਿੱਖ ਕਤਲੇਆਮ ਸਬੰਧੀ ਕਰਵਾਏ ਸਮਾਗਮ ’ਚ ਅਰਦਾਸ ਕਰਦੀ ਹੋਈ ਸੰਗਤ।
Advertisement

ਨਵੰਬਰ 1984 ’ਚ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਵੱਡਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ’ਤੇ ਹੋਏ ਇਸ ਹਮਲੇ ਨੇ ਦੇਸ਼ ਅੰਦਰ ਸਿੱਖਾਂ ਨੂੰ ਬੇਗ਼ਾਨਗੀ ਦਾ ਅਹਿਸਾਸ ਕਰਵਾਇਆ। ਇਸ ਘਿਨੌਣੇ ਕਾਰੇ ਨੂੰ ਇਤਿਹਾਸ ਸਦਾ ਯਾਦ ਰੱਖੇਗਾ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ। ਉਨ੍ਹਾਂ ਨੇ ਸਿੱਖ ਕੌਮ ਨੂੰ ਗੁਰੂ ਬਖਸ਼ੇ ਸਿਧਾਂਤ ‘ਦਰ ਆਏ ਨੂੰ ਦੇਗ ਅਤੇ ਚੜ੍ਹ ਕੇ ਆਏ ਨੂੰ ਤੇਗ’ ਵਿੱਚ ਪ੍ਰਪੱਕ ਹੋਣ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਿੱਖੀ ਪ੍ਰੰਪਰਾਵਾਂ ਵਿੱਚ ਪ੍ਰਪੱਕ ਹੋਈਏ ਤਾਂ ਦੁਸ਼ਮਣ ਸਾਡਾ ਨੁਕਸਾਨ ਨਹੀਂ ਕਰ ਸਕਦਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਗੁਰਪ੍ਰੀਤ ਸਿੰਘ ਝੱਬਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
×