DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰੋਨਾ ਵੇਲੇ ਪ੍ਰੀਖਿਆ ਪਾਸ ਕਰਨ ਵਾਲਿਆਂ ਨੂੰ ਸਰਟੀਫਿਕੇਟ ਦਿੱਤੇ ਜਾਣ: ਕਰੀਮਪੁਰੀ

ਡਿਜੀਲਾਕਰ ਵਾਲੇ ਸਰਟੀਫਿਕੇਟਾਂ ਨੂੰ ਮਾਨਤਾ ਨਾ ਮਿਲਣ ’ਤੇ ਚਿੰਤਾ ਜਤਾਈ

  • fb
  • twitter
  • whatsapp
  • whatsapp
Advertisement

ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਰੋਨਾਕਾਲ ਦੌਰਾਨ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲੇ ਤੱਕ ਸਰਟੀਫਿਕੇਟ ਜਾਰੀ ਨਾ ਕੀਤੇ ਜਾਣ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਸੈਸ਼ਨ 2019-20 ਅਤੇ 2020-21 ਦੇ ਦੋ ਸਾਲਾਂ ਦੇ ਸਰਟੀਫਿਕੇਟ ਨਾ ਮਿਲਣ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਿਰਫ਼ ਡਿਜੀਲਾਕਰ ਰਾਹੀਂ ਹੀ ਸਰਟੀਫਿਕੇਟ ਜਾਰੀ ਕੀਤੇ ਸਨ, ਪਰ ਇਹ ਵਿਦਿਆਰਥੀਆਂ ਦੇ ਕਿਸੇ ਕੰਮ ਨਹੀਂ ਆ ਰਹੇ। ਕਈ ਵਿਦਿਆਰਥੀਆਂ ਨੂੰ ਤਾਂ ਆਪਣੇ ਰੋਲ ਨੰਬਰ ਯਾਦ ਨਾ ਹੋਣ ਕਾਰਨ ਇਹ ਡਿਜੀਟਲ ਸਰਟੀਫਿਕੇਟ ਵੀ ਨਹੀਂ ਮਿਲ ਸਕੇ। ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਜਦੋਂ ਵਿਦਿਆਰਥੀ 12ਵੀਂ ਤੋਂ ਬਾਅਦ ਕਿਸੇ ਨੌਕਰੀ ਜਾਂ ਭਰਤੀ ਲਈ ਇਹ ਡਿਜੀਲਾਕਰ ਵਾਲੇ ਸਰਟੀਫਿਕੇਟ ਲੈ ਕੇ ਜਾਂਦੇ ਹਨ, ਤਾਂ ਉਨ੍ਹਾਂ ਨੂੰ ਮਾਨਤਾ ਨਹੀਂ ਦਿੱਤੀ ਜਾ ਰਹੀ। ਇਸ ਕਾਰਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਕਰੋਨਾ ਮਹਾਮਾਰੀ ਦੌਰਾਨ ਬੋਰਡ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਦੇ ਅਸਲ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤੇ ਜਾਣ ਤਾਂ ਜੋ ਉਹ ਅਗਲੀ ਪੜ੍ਹਾਈ ਅਤੇ ਕਰੀਅਰ ਵਿੱਚ ਆ ਰਹੀਆਂ ਰੁਕਾਵਟਾਂ ਤੋਂ ਬਚ ਸਕਣ।

Advertisement

Advertisement
Advertisement
×