ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਉਪ-ਚੇਅਰਮੈਨ ਤੇ ਡਾਇਰੈਕਟਰ ਨਿਯੁਕਤ

ਮੁੱਖ ਮੰਤਰੀ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਦਿੱਤੀਆਂ ਸ਼ੁੱਭਕਾਮਨਾਵਾਂ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 19 ਮਈ

Advertisement

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਪਾਰਟੀ ਵੱਲੋਂ ਪੰਜਾਬ ਵਿੱਚ ਜਥੇਬੰਧਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਖਾਲ੍ਹੀ ਪਈਆਂ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰਨਾਂ ਅਹੁਦਿਆਂ ਨੂੰ ਵੀ ਭਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਵੱਖ-ਵੱਖ ਵਿਭਾਗਾਂ ਦੇ 5 ਚੇਅਰਮੈਨ, 2 ਵਾਈਸ ਚੇਅਰਮੈਨ, 17 ਡਾਇਰੈਕਟਰ ਤੇ 7 ਮੈਂਬਰਾਂ ਦਾ ਐਲਾਨ ਕੀਤਾ ਹੈ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦਾ ਚੇਅਰਮੈਨ ਦੀਪਕ ਚੌਹਾਨ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਪਵਨ ਕੁਮਾਰ ਟੀਨੂੰ, ਪਨਸਪ ਦਾ ਚੇਅਰਮੈਨ ਪ੍ਰਭਵੀਰ ਬਰਾੜ, ਪਨਗ੍ਰੇਨ ਦਾ ਚੇਅਰਮੈਨ ਤੇਜਪਾਲ ਸਿੰਘ ਗਿੱਲ ਅਤੇ ਮਾਰਕੀਟ ਕਮੇਟੀ ਪੰਜੀ ਕੇ ਉੱਤਰ ਦਾ ਚੇਅਰਮੈਨ ਹਰਜਿੰਦਰ ਸਿੰਘ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਪੰਜਾਬ ਗਊਸੇਵਾ ਕਮਿਸ਼ਨ ਦਾ ਵਾਈਸ ਚੇਅਰਮੈਨ ਦੀਪਕ ਬਾਂਸਲ ਤੇ ਪੰਜਾਬ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਨਯਨ ਛਾਬੜਾ ਨੂੰ ਲਗਾਇਆ ਗਿਆ ਹੈ।

ਮੁੱਖ ਮੰਤਰੀ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦਾ ਡਾਇਰੈਕਟਰ ਅਨੂ ਬੱਬਰ, ਅਮਨ ਕੁਮਾਰ ਮਿੱਤਲ ਤੇ ਹਰਵਿੰਦਰ ਸਿੰਘ ਨੂੰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਪਨਬਸ ਦਾ ਡਾਇਰੈਕਟਰ ਐਡਵੋਕੇਟ ਪ੍ਰਭਜੀਤ ਸਿੰਘ ਤੇ ਅਮਰਦੀਪ ਕੌਰ, ਪੰਜਾਬ ਡੇਅਰੀ ਵਿਕਾਸ ਬੋਰਡ ਦਾ ਡਾਇਰੈਕਟਰ ਦਲਜੀਤ ਸਿੰਘ, ਲਖਬੀਰ ਸਿੰਘ ਔਜਲਾ ਤੇ ਜਗਸੀਰ ਸਿੰਘ, ਪੰਜਾਬ ਸੂਚਨਾ ਤੇ ਜਨ ਸੰਚਾਰ ਤਕਨੀਕ ਕਾਰਪੋਰੇਸ਼ਨ (ਇਨਫੋਟੈੱਕ) ਦਾ ਡਾਇਰੈਕਟਰ ਰੋਬੀ ਕੰਗ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਤੇ ਜ਼ਮੀਨ ਵਿਕਾਸ ਕਾਰਪੋਰੇਸ਼ਨ ਦਾ ਡਾਇਰੈਕਟਰ ਜਸਬੀਰ ਸਿੰਘ ਤੇ ਦਿਨੇਸ਼ ਕਸ਼ਯਪ, ਐੱਨਆਰਆਈ ਕਮਿਸ਼ਨ ਪੰਜਾਬ ਦਾ ਡਾਇਰੈਕਟਰ ਸਕੱਤਰ ਸਿੰਘ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਦਾ ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ, ਪੰਜਾਬ ਰਾਜ ਕੰਟਰੈਕਟਰ ਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਡਾਇਰੈਕਟਰ ਰਵਿੰਦਰਪਾਲ ਸਿੰਘ ਪਾਲੀ, ਪੰਜਾਬ ਰਾਜ ਇੰਡਸਟਰੀਅਲ ਵਿਕਾਸ ਕਾਰਪੋਰੇਸ਼ਨ ਦਾ ਡਾਇਰੈਕਟਰ ਕਸ਼ਮੀਰ ਸਿੰਘ ਵਾਲਾ, ਪੰਜਾਬ ਖੇਤੀਬਾੜੀ ਐਕਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਰਾਮ ਕੁਮਾਰ ਨੂੰ ਲਗਾਇਆ ਗਿਆ ਹੈ।

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਮੈਂਬਰ ਮਨਵੀਰ ਖੁੱਡੀਆਂ ਤੇ ਭੁਪਿੰਦਰ ਕੌਰ, ਪੰਜਾਬ ਮੀਡੀਅਮ ਇੰਡਸਟਰੀ ਵਿਕਾਸ ਬੋਰਡ ਦਾ ਮੈਂਬਰ ਗੁਰਚਰਨ ਸਿੰਘ, ਪੰਜਾਬ ਖਾਦੀ ਤੇ ਪੇਂਡੂ ਸਨਅਤੀ ਬੋਰਡ ਦਾ ਮੈਂਬਰ ਗੁਰਦੀਪ ਨਿਆਮਤਪੁਰ, ਜਲੰਧਰ ਹਾਊਸਿੰਗ ਐਂਡ ਸ਼ਹਿਰੀ ਵਿਕਾਸ ਦਾ ਅਤਿਨ ਅਗਨੀਹੋਤਰੀ, ਪੰਜਾਬ ਪਰੀਜ਼ਨਸ ਵਿਕਾਸ ਬੋਰਡ ਦਾ ਮੈਂਬਰ ਰਿੰਪੀ ਗਰੇਵਾਲ ਤੇ ਸੁਰਜੀਤ ਸਿੰਘ ਭੂਰਾ ਨੂੰ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਨਵੀਂ ਜ਼ਿੰਮੇਵਾਰੀ ਹਾਸਲ ਕਰਨ ਵਾਲਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

Advertisement