ਪਟਿਆਲਾ, 25 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਥੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਾਥਰਸ ਦੀ ਘਟਨਾ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਉਦਾਸੀਨ ਰਵੱਈਏ ਦੇ ਬਿਲਕੁਲ ਉਲਟ ਹੁਸ਼ਿਆਰਪੁਰ ਬਲਾਤਕਾਰ-ਕਤਲ ਕੇਸ ਵਿੱਚ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਚਲਾਨ ਇਸ ਹਫ਼ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਸੀ ਅਤੇ ਮੁਲਜ਼ਮਾਂ ਨੂੰ ਬਗ਼ੈਰ ਕਿਸੇ ਦੇਰੀ ਤੋਂ ਕਾਬੂ ਕਰ ਲਿਆ ਸੀ ਪਰ ਹਾਥਰਸ ਵਾਰਦਾਤ ਵਿੱਚ ਉੱਤਰ ਪ੍ਰਦੇਸ ਨੇ ਇੰਨੀ ਤੇਜ਼ੀ ਨਹੀਂ ਸੀ ਦਿਖਾਈ। ਉਨ੍ਹਾਂ ਕਿਹਾ, “ਇਸੇ ਲਈ ਰਾਹੁਲ ਗਾਂਧੀ ਨੂੰ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਾਥਰਸ ਜਾਣਾ ਪਿਆ।