ਚੰਡੀਗੜ੍ਹ (ਟਨਸ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪੰਜਾਬ ਦੇ ਨਵੇਂ ਮੁੱਖ ਸਕੱਤਰ ਵੀਕੇ ਜੰਜੂਆ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰ ਤੁਲਸੀ ਰਾਮ ਮਿਸ਼ਰਾ ਵੱਲੋਂ ਦਾਇਰ ਪਟੀਸ਼ਨ ਦਾ ਆਧਾਰ ਵੀਕੇ ਜੰਜੂਆ ਖ਼ਿਲਾਫ਼ 2009 ਵਿਚ ਚੱਲੇ ਇੱਕ ਕੇਸ ਨੂੰ ਬਣਾਇਆ ਗਿਆ ਹੈ। ਉਸ ਸਮੇਂ ਜੰਜੂਆ ਉਦਯੋਗ ਵਿਭਾਗ ਦੇ ਡਾਇਰੈਕਟਰ ਸਨ। ਉਦੋਂ ਉਨ੍ਹਾਂ ਨੂੰ ਦੋ ਲੱਖ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਹੈ ਕਿ ਇਹ ਤਰੱਕੀ ਗ਼ੈਰਕਾਨੂੰਨੀ ਹੈ ਜਿਸ ਕਰਕੇ ਇਸ ਨੂੰ ਰੱਦ ਕੀਤਾ ਜਾਵੇ।