ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਿੰਘ ਸਮੇਤ ਕੱਚੀ ਗੜ੍ਹੀ ਦੇ ਸਿੰਘਾਂ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਟ ਕਰਦਿਆਂ ਚਮਕੌਰ ਸਾਹਿਬ ਨਗਰ ਪੰਚਾਇਤ ਦਾ ਦਰਜਾ ਵਧਾ ਕੇ ਨਗਰ ਕੌਂਸਲ 2 ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਸਬੰਧੀ ਅੱਜ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸ੍ਰੀ ਚੰਨੀ ਨੇ ਵਿਧਾਇਕ ਤੇ ਕੈਬਨਿਟ ਮੰਤਰੀ ਹੁੰਦਿਆਂ ਸ੍ਰੀ ਚਮਕੌਰ ਸਾਹਿਬ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਨੂੰ ਦੇਖਦਿਆਂ ਗ੍ਰਾਮ ਪੰਚਾਇਤ ਚਮਕੌਰ ਸਾਹਿਬ ਤੋਂ ਨਗਰ ਪੰਚਾਇਤ ਬਣਾ ਦਿੱਤਾ ਸੀ। ਮੁੱਖ ਮੰਤਰੀ ਬਣਨ ਮਗਰੋਂ ਹੁਣ ਸ੍ਰੀ ਚੰਨੀ ਨੇ ਚਮਕੌਰ ਸਾਹਿਬ ਨਗਰ ਪੰਚਾਇਤ ਦਾ ਦਰਜਾ ਵਧਾਉਂਦਿਆਂ ਇਸ ਨੂੰ ਨਗਰ ਕੌਂਸਲ ਦਰਜਾ-2 ਬਣਾ ਦਿੱਤਾ ਹੈ।