ਆਤਿਸ਼ ਗੁਪਤਾ,
ਚੰਡੀਗੜ੍ਹ, 29 ਸਤੰਬਰ
ਕਿਸਾਨ ਸੰਘਰਸ਼ ਦੌਰਾਨ ਵਿਵਾਦਾਂ ’ਚ ਧਿਰੇ ਦੀਪ ਸਿੱਧੂ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਤਾਂ ਲਈ ਪਹਿਰਾ ਦੇਣ ਦੇ ਹੌਕਾ ਦਿੰਦਿਆ ਨਵੀਂ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਪ੍ਰਣਾਲੀ ਦੇਣ ਲਈ ਲੜਨਗੇ। ਅੱਜ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਵੰਡਣ ਲੱਗੀਆਂ ਹਨ। ‘ਵਾਰਿਸ ਪੰਜਾਬ ਦੇ’ ਦੇ ਜਥੇਬੰਦੀ ਰਾਜਨੀਤਕ ਨਾ ਹੋ ਕੇ ਪੰਜਾਬੀਆਂ ਦੇ ਹਿੱਤਾਂ ਲਈ ਸੰਘਰਸ਼ ਕਰੇਗੀ।