ਪੱਤਰ ਪ੍ਰੇਰਕ
ਸਮਰਾਲਾ, 1 ਅਪਰੈਲ
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਿਰਫ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਚੰਡੀਗੜ੍ਹ ਪੰਜਾਬ ਨੂੰ ਨਹੀਂ ਮਿਲੇਗਾ ਕਿਉਂਕਿ ਕੇਂਦਰ ਜਲਦੀ ਹੀ ਪੰਜਾਬ ਦੇ ਪਾਣੀਆਂ ਉਤੇ ਹੋਰ ਡਾਕਾ ਮਾਰਨ ਵਾਲਾ ਹੈ। ਸ੍ਰੀ ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਕਿਨਾਰੇ ਹੈ। ਸਰਕਾਰ ਦੀ ਗਲਤੀ ਕਾਰਨ ਰਾਵੀ ਦਾ ਪਾਣੀ ਮੁਫ਼ਤ ਵਿੱਚ ਪਾਕਿਸਤਾਨ ਜਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਲੋਕ ਸਰਕਾਰ ਤੋਂ ਦਰਿਆਈ ਪਾਣੀਆਂ ਦਾ ਲੇਖਾ ਜੋਖਾ ਮੰਗਣ ਤੇ ਪੰਜਾਬ ਅਤੇ ਹਰਿਆਣੇ ਵਿੱਚ ਨਵੇਂ ਸਿਰੇ ਤੋਂ 60:40 ਦੇ ਅਨੁਪਾਤ ਅਨੁਸਾਰ ਪਾਣੀ ਦੀ ਵੰਡ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਹਾੜ੍ਹੀ ਦਾ ਸੀਜ਼ਨ ਖਤਮ ਹੋਣ ਤੋਂ ਬਾਅਦ ਇਸ ਮਸਲੇ ’ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।