ਆਤਿਸ਼ ਗੁਪਤਾ
ਚੰਡੀਗੜ੍ਹ, 5 ਮਈ
ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਪੰਜਾਬ ਮਾਮਲਿਆਂ ਦੇ ਪਾਰਟੀ ਇੰਚਾਰਜ ਜਰਨੈਲ ਸਿੰਘ ਨੇ ਇਸ ਸਬੰਧੀ ਮੀਟਿੰਗ ਕੀਤੀ। ਸ੍ਰੀ ਜਰਨੈਲ ਸਿੰਘ ਨੇ ਵਿਧਾਇਕਾਂ ਨੂੰ ਸਥਾਨਕ ਚੋਣਾਂ ਸਬੰਧੀ ਹੋਣ ਵਾਲੀ ਵਾਰਡਬੰਦੀ ਅਤੇ ਹੋਰ ਇਲਾਕਿਆਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪਟਿਆਲਾ, ਅੰਮ੍ਰਿਤਸਰ, ਜਲੰਧਰ, ਮੋਗਾ ਅਤੇ ਕਪੂਰਥਲਾ ਦੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ।