ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਾਠ ਮਾਮਲੇ ਦੀ ਜਾਂਚ ਸ਼ੁਰੂ

ਘਟਨਾ ਵਾਲੀ ਥਾਂ ਦਾ ਦੌਰਾ; ਢਾਬੇ ਦੇ ਮਾਲਕਾਂ ਤੇ ਕਾਮਿਆਂ ਤੋਂ ਪੁੱਛ-ਪੜਤਾਲ
ਢਾਬੇ ’ਤੇ ਜਾਂਚ ਕਰਦੇ ਹੋਏ ਸਿਟ ਦੇ ਮੈਂਬਰ।
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 11 ਜੂਨ

Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਚੰਡੀਗੜ੍ਹ ਪੁਲੀਸ ਦੀ ਬਣਾਈ ਸਿਟ ਨੇ ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਟ ਵੱਲੋਂ ਅੱਜ ਉਸ ਢਾਬੇ ’ਤੇ ਦੌਰਾ ਕੀਤਾ ਗਿਆ ਜਿੱਥੇ ਇਹ ਘਟਨਾ ਵਾਪਰੀ ਸੀ। ਇਸ ਦੌਰਾਨ ਸਿਟ ਦੇ ਮੈਂਬਰਾਂ ਨੇ ਢਾਬੇ ਦੇ ਮਾਲਕਾਂ, ਕਾਮਿਆਂ ਅਤੇ ਹੋਰ ਲੋਕਾਂ ਤੋਂ ਪੁੱਛ-ਪੜਤਾਲ ਕੀਤੀ। ਇਸ ਦੌਰਾਨ ਕਰਨਲ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ। ਸਿਟ ਹਰ ਤੱਥ ਨੂੰ ਬਾਰੀਕੀ ਨਾਲ ਇਕੱਠਾ ਕਰ ਰਹੀ ਹੈ ਤਾਂ ਜੋ ਬਾਅਦ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹਾਈ ਕੋਰਟ ਨੇ ਸਿਟ ਨੂੰ ਅਗਸਤ ਮਹੀਨੇ ਤੱਕ ਜਾਂਚ ਪੂਰੀ ਕਰਨ ਦੇ ਹੁਕਮ ਦਿੱਤੇ ਹਨ। ਪਟਿਆਲਾ ਵਿੱਚ 13-14 ਮਾਰਚ ਦੀ ਰਾਤ ਨੂੰ ਕਰਨਲ ਨਾਲ ਕੁੱਟਮਾਰ ਕੀਤੀ ਗਈ ਸੀ। ਉਦੋਂ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਇਸ ਤੋਂ ਬਾਅਦ ਮਾਮਲਾ ਰੱਖਿਆ ਮੰਤਰਾਲੇ ਅਤੇ ਆਰਮੀ ਹੈੱਡਕੁਆਰਟਰ ਤੱਕ ਪਹੁੰਚਿਆ ਤਾਂ ਪੁਲੀਸ ਨੇ 9 ਦਿਨ ਬਾਅਦ ਐਫਆਈਆਰ ਦਰਜ ਕਰਕੇ 12 ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ 5 ਇੰਸਪੈਕਟਰ ਵੀ ਸ਼ਾਮਲ ਹਨ। ਕਰਨਲ ਬਾਠ ਨੇ ਦੱਸਿਆ ਸੀ ਕਿ ਜਦੋਂ ਉਹ ਗੱਡੀ ਸਟਾਰਟ ਕਰ ਕੇ ਜਾਣ ਲੱਗੇ ਤਾਂ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਸੀ। ਇਹ ਮਾਮਲਾ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਸੀ ਤੇ ਵਿਰੋਧੀ ਧਿਰਾਂ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ ਸੀ। ਫ਼ੌਜ ਦੇ ਸਾਬਕਾ ਅਧਿਕਾਰੀਆਂ ਨੇ ਵੀ ਪਟਿਆਲਾ ਵਿੱਚ ਧਰਨਾ ਦਿੱਤਾ ਸੀ।

Advertisement