ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Video - Farmer Protest: ਪੰਜਾਬ ਪੁਲੀਸ ਵੱਲੋਂ ਜੋਗਿੰਦਰ ਉਗਰਾਹਾਂ ਗ੍ਰਿਫ਼ਤਾਰ, ਕਿਸਾਨਾਂ ਦਾ ਚੰਡੀਗੜ੍ਹ ਕੂਚ ਰੋਕਣ ਲਈ ਪੁਲੀਸ ਪੱਬਾਂ ਭਾਰ

Chandigarh Protest: ਪੰਜਾਬ ਪੁਲੀਸ ਨਾਲ ਹੀ ਚੰਡੀਗੜ੍ਹ ਪੁਲੀਸ ਨੇ ਵੀ ਚੰਡੀਗੜ੍ਹ ਦੀ ਸਰਹੱਦ ’ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ
ਜੋਗਿੰਦਰ ਉਗਰਾਹਾਂ। ਫਾਈਲ ਫੋਟੋ
Advertisement

ਚਰਨਜੀਤ ਭੁੱਲਰ / ਆਤਿਸ਼ ਗੁਪਤਾ

ਚੰਡੀਗੜ੍ਹ, 5 ਮਾਰਚ

Advertisement

Farmer Protest: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਨੂੰ ਰੋਕਣ ਲਈ ਪੱਬਾਂ ਭਾਰ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਚੰਡੀਗੜ੍ਹ ਮੋਰਚੇ ਲਈ ਰਵਾਨਾ ਹੋਣ ਦੀ ਤਿਆਰੀ ’ਚ ਸਨ।

ਇਹ ਗ੍ਰਿਫਤਾਰੀ ਸੰਗਰੂਰ ਪੁਲੀਸ ਨੇ ਕੀਤੀ ਹੈ। ਪੁਲੀਸ ਉਨ੍ਹਾਂ ਦੀ ਦੋ ਦਿਨਾਂ ਤੋਂ ਭਾਲ ਕਰ ਰਹੀ ਸੀ, ਪਰ ਉਹ ਲੰਬਾ ਸਮਾਂ ਪੁਲੀਸ ਦੀ ਗ੍ਰਿਫ਼ਤ ਤੋਂ ਬਚਣ ਵਿਚ ਕਾਮਯਾਬ ਰਹੇ। ਗੌਰਤਲਬ ਹੈ ਕਿ ਸੋਮਵਾਰ ਨੂੰ ਐਸਕੇਐਮ ਤੇ ਪੰਜਾਬ ਸਰਕਾਰ ਦੀ ਗੱਲਬਾਤ ਫੇਲ੍ਹ ਹੋਣ ਤੋਂ ਬਾਅਦ ਹੀ ਪੰਜਾਬ ਪੁਲੀਸ ਵੱਲੋਂ ਸੂਬੇ ਭਰ ਵਿਚੋਂ ਕਿਸਾਨ ਆਗੂਆਂ ਦੀ ਫੜੋਫੜੀ ਕੀਤੀ ਜਾ ਰਹੀ ਹੈ, ਤਾਂ ਕਿ ਅੱਜ 5 ਮਾਰਚ ਤੋਂ ਚੰਡੀਗੜ੍ਹ ਵਿਚ ਲਾਏ ਜਾਣ ਵਾਲੇ ਮੋਰਚੇ ਨੂੰ ਰੋਕਿਆ ਜਾ ਸਕੇ।

ਪਟਿਆਲਾ ਭਵਾਨੀਗੜ੍ਹ ਰੋਡ 'ਤੇ ਸਥਿਤ ਪਿੰਡ ਮਹਿਮਦਪੁਰ ਦੇ ਕੋਲ ਪਟਿਆਲਾ ਪੁਲੀਸ ਬੱਸਾਂ ਤੇ ਹੋਰ ਵਾਹਨਾਂ ਦੀ ਚੈਕਿੰਗ ਕਰਨ ਮੌਕੇ। ਫੋਟੋ: ਸਰਬਜੀਤ ਸਿੰਘ ਭੰਗੂ

ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸੂਬੇ ਭਰ ਤੋਂ ਵੱਡੀ ਗਿਣਤੀ ਕਿਸਾਨਾਂ ਨੇ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਪਹੁੰਚਣ ਤੋਂ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੈ। ਨਾਕਿਆਂ ਉਤੇ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ।

ਦੂਜੇ ਪਾਸੇ ਪੰਜਾਬ ਅਤੇ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਚੰਡੀਗੜ੍ਹ ਦੀ ਸਰਹੱਦ ’ਤੇ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੇ ਕਰੀਬ 2000 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੀਆਂ 12 ਪ੍ਰਮੁੱਖ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਦਿਨ ਬੁੱਧਵਾਰ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3 ਮਾਰਚ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਵੀ ਸੱਦੀ ਸੀ, ਪਰ ਉਹ ਮੀਟਿੰਗ ਬੇਸਿੱਟਾ ਰਹੀ ਸੀ।

Advertisement
Tags :
Chandigarh Kisan Protestchandigarh newsKisan Protest in ChandigarhPunjabi NewsPunjabi Tribune