ਕੁਲਦੀਪ ਸਿੰਘ
ਚੰਡੀਗੜ੍ਹ, 11 ਸਤੰਬਰ
ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਉੱਤੇ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਚੰਡੀਗੜ੍ਹ ਵਿੱਚ ਹੱਲਾ ਬੋਲ ਰੈਲੀ ਵਿੱਚ ਠਾਠਾਂ ਮਾਰਦੇ ਇਕੱਠ ਵੱਲੋਂ ਪੰਜਾਬ ਸਰਕਾਰ ਦਾ ਖੁੱਲ੍ਹ ਕੇ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ। ਸੈਕਟਰ 39 ਚੰਡੀਗੜ੍ਹ ਦੇ ਅਨਾਜ ਮੰਡੀ ਸ਼ੈੱਡਾਂ ਹੇਠ ਵੱਖ ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਰੱਜ ਕੇ ਭੰਡ ਰਹੇ ਹਨ ਅਤੇ ਆਪਣੀਆਂ ਮੰਗਾਂ ਮਨਵਾਉਣ ਦੀ ਅਵਾਜ਼ ਬੁਲੰਦ ਕਰ ਰਹੇ ਹਨ।