ਆਤਿਸ਼ ਗੁਪਤਾ
ਚੰਡੀਗੜ੍ਹ, 31 ਮਈ
ਪੰਜਾਬ ਦੀਆਂ ਰਾਜ ਸਭਾ ਦੀਆਂ 2 ਸੀਟਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਪਾਰਟੀ ਦੇ ਰਾਜ ਸਭਾ ਲਈ ਉਮੀਦਵਾਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਕਾਗਜ਼ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ। ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਦੋਵੇਂ ਉਮੀਦਵਾਰਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਮੁਲਾਕਾਤ ਕੀਤੀ।