ਚਾਂਦਪੁਰਾ ਬੰਨ੍ਹ: ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਦਿਨ-ਰਾਤ ਪਹਿਰੇਦਾਰੀ
ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਚਾਂਦਪੁਰਾ ਬੰਨ੍ਹ ਟੁੱਟਣ ਤੋਂ ਬਚਾਉਣ ਲਈ ਦਿਨ-ਰਾਤ ਪਹਿਰੇਦਾਰੀ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਚਾਂਦਪੁਰਾ ਬੰਨ੍ਹ ਨੂੰ ਮਾਨਸਾ ਜ਼ਿਲ੍ਹੇ ਵਾਲੇ ਪਾਸੇ ਟੁੱਟਣ ਤੋਂ ਬਚਾਉਣ ਲਈ ਆਪਣੀ ਪੁਲੀਸ ਅਤੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੋਇਆ ਹੈ ਜਦੋਂ...
Advertisement
ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਚਾਂਦਪੁਰਾ ਬੰਨ੍ਹ ਟੁੱਟਣ ਤੋਂ ਬਚਾਉਣ ਲਈ ਦਿਨ-ਰਾਤ ਪਹਿਰੇਦਾਰੀ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਚਾਂਦਪੁਰਾ ਬੰਨ੍ਹ ਨੂੰ ਮਾਨਸਾ ਜ਼ਿਲ੍ਹੇ ਵਾਲੇ ਪਾਸੇ ਟੁੱਟਣ ਤੋਂ ਬਚਾਉਣ ਲਈ ਆਪਣੀ ਪੁਲੀਸ ਅਤੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੋਇਆ ਹੈ ਜਦੋਂ ਕਿ ਹਰਿਆਣਾ ਸਰਕਾਰ ਵੱਲੋਂ ਇੱਥੇ ਫਤਿਆਬਾਦ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੋਇਆ ਹੈ। ਇਨ੍ਹਾਂ ਦੋਨੋਂ ਸੂਬਿਆਂ ਵਿਚਾਲਿਉਂ ਘੱਗਰ ਲੰਘਦਾ ਹੈ, ਜਿਸ ਵਿੱਚ ਇਸ ਵੇਲੇ ਹੜ੍ਹਾਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੇੜਿਉਂ ਲੰਘ ਰਿਹਾ ਹੈ। ਇਹ ਬੰਨ੍ਹ ਜਿਹੜੇ ਪਾਸੇ ਵੀ ਟੁੱਟ ਗਿਆ, ਉਸ ਨਾਲ ਪੰਜਾਬ ਅਤੇ ਹਰਿਆਣਾ ਦੇ ਲਗਪਗ ਚਾਰ-ਚਾਰ ਦਰਜਨ ਪਿੰਡ ਪਾਣੀ ਦੀ ਮਾਰ ਹੇਠ ਆ ਜਾਣਗੇ ਜਿਸ ਨਾਲ ਪਹਿਲਾਂ ਤੋਂ ਹੀ ਕਰਜ਼ੇ ਹੇਠ ਦੱਬੀ ਕਿਸਾਨੀ ਹੋਰ ਕੰਗਾਲ ਹੋ ਜਾਵੇਗੀ, ਜਦੋਂ ਕਿ ਜਾਨ-ਮਾਲ ਸਮੇਤ ਸਰਕਾਰੀ ਜਾਇਦਾਦ ਦਾ ਭਾਰੀ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ।
Advertisement
Advertisement
×