DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਕਿਹਾ

ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਥਕ ਏਕਤਾ ਲਈ ਇੱਕ ਮੰਚ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ ’ਤੇ ਗਿਆਨੀ ਹਰਪ੍ਰੀਤ ਸਿੰਘ...

  • fb
  • twitter
  • whatsapp
  • whatsapp
Advertisement

ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਥਕ ਏਕਤਾ ਲਈ ਇੱਕ ਮੰਚ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ ’ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ’ਤੇ ਦਿੱਤੇ ਪ੍ਰਤੀਕਰਮ ਤੋਂ ਮਹਿਸੂਸ ਹੋਇਆ ਹੈ ਕਿ ਉਨ੍ਹਾਂ ਨਾਲ ਉਨ੍ਹਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਮੇਲ ਨਹੀਂ ਖਾਂਦੀ। ਇਸ ਲਈ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੇ ਮਨ ਤੋਂ ਬੇਲੋੜਾ ਭਾਰ ਉਤਾਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਜਨਤਕ ਤੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਲੜੇ ਹਰ ਸੰਘਰਸ਼ ਵਿੱਚ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ ਪਰ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਕੋਈ ਸਾਰਥਕ ਭੂਮਿਕਾ ਨਾ ਨਿਭਾਅ ਸਕਣ ਦੀ ਉਨ੍ਹਾਂ ਦੇ ਮਨ ਵਿੱਚ ਵੱਡੀ ਪੀੜ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ। ਇਸ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ’ਤੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

Advertisement
Advertisement
×