ਚੰਦੂਮਾਜਰਾ ਵੱਲੋਂ ਸਿਰਸਾ ਨਾਲ ਸਨਅਤੀ ਮਾਮਲੇ ’ਤੇ ਚਰਚਾ
ਮਨਧੀਰ ਸਿੰਘ ਦਿਓਲ ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਦਿੱਲੀ ਦੇ ਉਦਯੋਗ ਅਤੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਸਿਰਸਾ ਦੇ...
Advertisement
ਮਨਧੀਰ ਸਿੰਘ ਦਿਓਲ
ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਦਿੱਲੀ ਦੇ ਉਦਯੋਗ ਅਤੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਸਿਰਸਾ ਦੇ ਮੰਤਰੀ ਬਣਨ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਇਹ ਪਹਿਲੀ ਰਸਮੀ ਮੁਲਾਕਾਤ ਹੈ। ਇਸ ਮੁਲਾਕਾਤ ਬਾਰੇ ਸਿਰਸਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਅੱਜ ਮੁਲਾਕਾਤ ਕੀਤੀ। ਅਸੀਂ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ’ਤੇ ਗੰਭੀਰ ਚਰਚਾ ਕੀਤੀ। ਉਨ੍ਹਾਂ ਦੇ ਤਜ਼ਰਬੇ ਹਮੇਸ਼ਾ ਸਮਾਜ ਕਲਿਆਣ ਤੇ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੇ ਹਨ।’ ਚੰਦੂਮਾਜਰਾ ਨੇ ਕਿਹਾ ਕਿ ਇਹ ਮੁਲਾਕਾਤ ਪੂਰੀ ਤਰ੍ਹਾਂ ਗੈਰ-ਸਿਆਸੀ ਅਤੇ ਉਦਯੋਗਿਕ ਮੁੱਦਿਆਂ ’ਤੇ ਕੇਂਦਰਿਤ ਸੀ।
Advertisement
Advertisement