ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੀ ਪ੍ਰਸ਼ਨੋਤਰੀ ਦੀ ਬਣਤਰ ਤਬਦੀਲੀ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰਾਂ ਦੀ ਬਣਤਰ ਤਬਦੀਲ ਕਰ ਦਿੱਤੀ ਗਈ ਹੈ। ਬੋਰਡ ਵੱਲੋਂ ਬਦਲੀ ਪ੍ਰਣਾਲੀ ਚਾਲੂ ਅਕਾਦਮਿਕ ਸੈਸ਼ਨ ਦੌਰਾਨ ਹੀ ਲਾਗੂ ਹੋ ਜਾਵੇਗੀ। ਬੋਰਡ ਵੱਲੋਂ ਕਰੋਨਾ ਕਾਲ ਤੋਂ ਪਹਿਲਾਂ...
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰਾਂ ਦੀ ਬਣਤਰ ਤਬਦੀਲ ਕਰ ਦਿੱਤੀ ਗਈ ਹੈ। ਬੋਰਡ ਵੱਲੋਂ ਬਦਲੀ ਪ੍ਰਣਾਲੀ ਚਾਲੂ ਅਕਾਦਮਿਕ ਸੈਸ਼ਨ ਦੌਰਾਨ ਹੀ ਲਾਗੂ ਹੋ ਜਾਵੇਗੀ। ਬੋਰਡ ਵੱਲੋਂ ਕਰੋਨਾ ਕਾਲ ਤੋਂ ਪਹਿਲਾਂ ਚੱਲਦੀ ਪ੍ਰਸ਼ਨ ਪੱਤਰ ਪ੍ਰਣਾਲੀ ਨੂੰ ਹੀ ਮੁੜ ਅਪਣਾ ਲਿਆ ਗਿਆ ਹੈ ਅਤੇ ਆਬਜੈਕਟਿਵ ਟਾਈਪ ਪ੍ਰਸ਼ਨਾਂ ਦੀ ਗਿਣਤੀ ਵੀ 40 ਫ਼ੀਸਦੀ ਤੋਂ ਘਟਾ ਕੇ 25 ਫ਼ੀਸਦੀ ਕਰ ਦਿੱਤੀ ਗਈ ਹੈ। ਬੋਰਡ ਵੱਲੋਂ ਇਸ ਸਬੰਧੀ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਅਧਿਕਾਰਿਤ ਤੌਰ ’ਤੇ ਪੱਤਰ ਲਿਖ ਕੇ ਇਹ ਜਾਣਕਾਰੀ ਦੇ ਦਿੱਤੀ ਗਈ ਹੈ। ਸਿੱਖਿਆ ਬੋਰਡ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਰਟਨ ਪ੍ਰਕਿਰਿਆ ਤੋਂ ਬਚਾਉਣ ਲਈ ਅਕਾਦਮਿਕ ਸੈਸ਼ਨ 2025-26 ਦੀ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੇ ਪ੍ਰਸ਼ਨ ਪੱਤਰਾਂ ਦੀ ਬਣਤਰ ਵਿਚ ਮਹੱਤਵਪੂਰਨ ਤਬਦੀਲੀਆਂ ਕੀਤੀਆਂ ਗਈਆਂ ਹਨ।
Advertisement
Advertisement
