ਲਾਡੋ ਲਕਸ਼ਮੀ ਯੋਜਨਾ ’ਚ ਤਬਦੀਲੀ
ਹਰਿਆਣਾ ਸਰਕਾਰ ਨੇ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਲਈ ਪਹਿਲੀ ਨਵੰਬਰ ਨੂੰ ‘ਹਰਿਆਣਾ ਦਿਵਸ’ ਮੌਕੇ ਸ਼ੁਰੂ ਕੀਤੀ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਵਿੱਚ ਦੂਜੇ ਮਹੀਨੇ ਹੀ ਤਬਦੀਲੀ ਕਰ ਦਿੱਤੀ ਹੈ। ਹੁਣ ਸੂਬਾ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ...
Advertisement
ਹਰਿਆਣਾ ਸਰਕਾਰ ਨੇ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਲਈ ਪਹਿਲੀ ਨਵੰਬਰ ਨੂੰ ‘ਹਰਿਆਣਾ ਦਿਵਸ’ ਮੌਕੇ ਸ਼ੁਰੂ ਕੀਤੀ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਵਿੱਚ ਦੂਜੇ ਮਹੀਨੇ ਹੀ ਤਬਦੀਲੀ ਕਰ ਦਿੱਤੀ ਹੈ। ਹੁਣ ਸੂਬਾ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 2100-2100 ਰੁਪਏ ਦੇਣ ਦੀ ਥਾਂ ਤਿੰਨ ਮਹੀਨਿਆਂ ਬਾਅਦ ਇਕੱਠੇ 6300 ਰੁਪਏ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਪ੍ਰਗਟਾਵਾ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਔਰਤਾਂ ਨੂੰ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਨਾਇਬ ਸੈਣੀ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਤਹਿਤ 7,01,965 ਮਹਿਲਾਵਾਂ ਲਈ 148 ਕਰੋੜ ਰੁਪਏ ਦੀ ਦੂਜੀ ਕਿਸ਼ਤ ਜਾਰੀ ਕੀਤੀ ਹੈ।
Advertisement
Advertisement
