ਰਾਕੇਸ਼ ਸੈਣੀ
ਨੰਗਲ, 7 ਫਰਵਰੀ
ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਅੱਜ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਾਣਾ ਕੇਪੀ ਸਿੰਘ ਨੇ ਊਨਾ ਹਿਮਾਚਲ ਪ੍ਰਦੇਸ਼ ਵਿਖੇ ਰਾਧਾ ਕ੍ਰਿਸ਼ਨ ਮੰਦਰ ਪੰਹੁਚ ਕੇ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਬਾਬਾ ਬਾਲ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸੇ ਮੌਕੇ ਉਨ੍ਹਾਂ ਨਾਲ ਹਿਮਾਚਲ ਤੋਂ ਵਿਧਾਇਕ ਸਤਪਾਲ ਰਾਜਇਜਾਦਾ, ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ, ਕੌਂਸਲਰ ਦੀਪਕ ਨੰਦਾ, ਵਿਸ਼ੰਬਰ ਸੈਣੀ, ਮੋਹਣ ਲਾਲ ਸੈਣੀ, ਰਾਮ ਕੁਮਾਰ ਆਦਿ ਹਾਜ਼ਰ ਸਨ।